03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੇਵਾ ਭਾਰਤੀ ਸੰਸਥਾ ਵਲੋਂ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਸ਼ੁਰੂ

ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਮੰਤਵ ਨਾਲ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਬਸਤੀ ਮਾਛੀਆਂ ਵਿਖੇ ਇਕ ਨਵਾਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ। ਇਸ ਸੈਂਟਰ ਦਾ ਰਸਮੀ ਉਦਘਾਟਨ ਸੰਸਥਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ।

Ad Position 21
No active advertisement
ਬਸਤੀ ਮਾਛੀਆਂ ਵਿਖੇ ਨਵੇਂ ਸਿਲਾਈ ਸੈਂਟਰ ਦਾ ਉਦਘਾਟਨ ਕਰਨ ਮੌਕੇ ਸੇਵਾ ਭਾਰਤੀ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਪ੍ਰਤਾਪ ਸਿੰਘ ਹੀਰਾ 04-10-2026
ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਮੰਤਵ ਨਾਲ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਬਸਤੀ ਮਾਛੀਆਂ ਵਿਖੇ ਇਕ ਨਵਾਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ। ਇਸ ਸੈਂਟਰ ਦਾ ਰਸਮੀ ਉਦਘਾਟਨ ਸੰਸਥਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਪ੍ਰਧਾਨ ਸੁੰਦਰਮ ਸੂਦ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦ ਔਰਤਾਂ ਤੇ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਦੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਚ ਪਹਿਲੇ ਬੈਚ ਦੌਰਾਨ ਕਰੀਬ 20 ਲੜਕੀਆਂ ਨੂੰ ਸਿਲਾਈ-ਕਢਾਈ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ ਤੇ ਇਹ ਕੋਰਸ 6 ਮਹੀਨੇ ਦਾ ਹੋਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿਖਲਾਈ ਲੈਣ ਵਾਲੀਆਂ ਸਿਖਿਆਰਥਣਾਂ ਲਈ ਸਿਲਾਈ ਮਸ਼ੀਨਾਂ ਦਾ ਪ੍ਰਬੰਧ ਵੀ ਸੰਸਥਾ ਵਲੋਂ ਆਪਣੇ ਖ਼ਰਚੇ ’ਤੇ ਕੀਤਾ ਗਿਆ ਹੈ ਤਾਂ ਜੋ ਸਿੱਖਿਆ ਹਾਸਲ ਕਰਨ ਵਾਲੀਆਂ ਔਰਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਪ੍ਰੋਗਰਾਮ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਖ਼ਜ਼ਾਨਚੀ ਪੰਡਿਤ ਭੁਪਿੰਦਰ ਸ਼ਰਮਾ, ਰਜਿੰਦਰ ਬੰਸੀਵਾਲ, ਰਿਪੁਦਮਨ ਸਿੰਘ, ਸਿਲਾਈ ਕੇਂਦਰ ਪ੍ਰਮੁੱਖ ਸੁਮਨ ਬੰਸੀਵਾਲ, ਰਮਾ ਸ਼ਰਮਾ, ਮੀਨਾਕਸ਼ੀ ਗੁਪਤਾ, ਗੁਰਜੀਤ ਕੌਰ, ਧਰਮਿੰਦਰ ਸਚਦੇਵਾ ਅਤੇ ਸੇਵਾ ਭਾਰਤੀ ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਵਲੋਂ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਤੇ ਵਾਤਾਵਰਨ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੀਆਂ ਬਾਸਕਟਬਾਲ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮਾਰੀ ਬਾਜ਼ੀ
Ad Position 24