03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਕਾਲੀ ਦਲ ਅੰਮ੍ਰਿਤਸਰ ਵਲੋਂ ਕਣਕ ਦੀ ਫ਼ਸਲ ’ਚ ਨਿਗੁਣੇ ਵਾਧੇ ਦੀ ਨਿੰਦਾ

ਜ਼ੀਰਾ 3 ਅਕਤੂਬਰ (ਹਰਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਇੱਥੋਂ ਦੇ ਨੇੜਲੇ ਪਿੰਡ ਗਾਦੜੀਵਾਲਾ ਵਿਖੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 04-10-2026
ਜ਼ੀਰਾ 3 ਅਕਤੂਬਰ (ਹਰਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਇੱਥੋਂ ਦੇ ਨੇੜਲੇ ਪਿੰਡ ਗਾਦੜੀਵਾਲਾ ਵਿਖੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ ਤੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਨੇ ਕਣਕ ਦੀ ਫ਼ਸਲ ਵਿਚ ਸਿਰਫ਼ 25 ਰੁਪਏ ਕੀਤੇ ਗਏ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਵਿਚ ਕੀਤਾ ਗਿਆ ਮਾਮੂਲੀ ਜਿਹਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਵੀ ਕਿਸਾਨਾਂ ਦੀ ਮਜ਼ਬੂਰੀ ਹੈ ਕਿਉਂਕਿ ਜੇ ਕਿਸਾਨ ਇਸ ਪਰਾਲੀ ਨੂੰ ਨਹੀਂ ਸਾੜਦੇ ਤਾਂ ਇਸ ਦਾ ਕੋਈ ਵੀ ਹੱਲ ਨਜ਼ਰ ਨਹੀਂ ਆਉਂਦਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਚੁਰੀਆਂ, ਯਾਦਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਚਾਰ ਸਕੱਤਰ, ਪੂਰਨ ਸਿੰਘ ਧੰਜੂ ਸ਼ਹਿਰੀ ਪ੍ਰਧਾਨ, ਸੀਨੀਅਰ ਆਗੂ ਬਲਕਾਰ ਸਿੰਘ ਜੋਗੇਵਾਲਾ, ਕੁਲਵੰਤ ਸਿੰਘ ਗਾਦੜੀਵਾਲਾ ਸੀਨੀਅਰ ਮੀਤ ਪ੍ਰਧਾਨ ਸਰਕਲ ਜ਼ੀਰਾ, ਸੁਰਜੀਤ ਸਿੰਘ ਬਰਾੜ ਮੀਂਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਸਰਕਲ ਮੱਲਾਂ ਵਾਲਾ, ਕੁੰਦਨ ਸਿੰਘ ਲਹੁਕੇ ਬਲਾਕ ਪ੍ਰਧਾਨ ਦਿਹਾਤੀ ਤੇ ਸੁਖਜੀਤ ਸਿੰਘ ਮੱਖੂ ਸ਼ਹਿਰੀ ਪ੍ਰਧਾਨ ਮੱਖੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੀਅਲ ਡਰੀਮਜ਼ ਅਕੈਡਮੀ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੇਵ ਸਮਾਜ ਕਾਲਜ ਵਲੋਂ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਤੇ ਵਾਤਾਵਰਨ ਜਾਗਰੂਕਤਾ ਮੁਹਿੰਮ
Ad Position 24