04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਛਾਉਣੀ ਦੇ ਵਾਰਡ ਨੰਬਰ 2, 4 ਅਤੇ ਸ਼ਹਿਰ ਦੇ ਵਾਰਡ ਨੰਬਰ 3 ਅਤੇ 26 ਵਿਚ ਲੋਕਾਂ ਨਾਲ ਕੀਤਾ ਰੂ-ਬਰੂ ਸੰਵਾਦ

ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਕੀਤੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਫ਼ਿਰੋਜ਼ਪੁਰ ਵਿਚ ਵੀ ਡੋਰ-ਟੂ-ਡੋਰ ਜਨ ਸੰਪਰਕ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਕੀਤੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਫ਼ਿਰੋਜ਼ਪੁਰ ਵਿਚ ਵੀ ਡੋਰ-ਟੂ-ਡੋਰ ਜਨ ਸੰਪਰਕ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਲੜੀ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਟੀਮ ਵਲੋਂ ਫ਼ਿਰੋਜ਼ਪੁਰ ਛਾਉਣੀ ਦੇ ਵਾਰਡ ਨੰਬਰ 2, 4 ਅਤੇ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 3 ਅਤੇ 26 ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਟੀਮ ਦੇ ਮੈਂਬਰਾਂ ਨੇ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਗੱਲਾਂ, ਸੁਝਾਅ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਵਲੋਂ ਆਪਣੇ ਇਲਾਕਿਆਂ ਨਾਲ ਸਬੰਧਿਤ ਮੁੱਦੇ ਵੀ ਸਾਂਝੇ ਕੀਤੇ ਗਏ। ਮੁਹਿੰਮ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਲਾਗੂ ਕੀਤੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਉਦੇਸ਼ ਸਰਕਾਰ ਦੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੇਰਵਾ ਘਰ-ਘਰ ਤੱਕ ਪਹੁੰਚਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਦੱਸਿਆ ਗਿਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਟੀਮ ਨੇ ਕਿਹਾ ਕਿ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਜਨ ਪ੍ਰਤੀਨਿਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦੇਣ ਦੀ ਬਜਾਏ ਲੋਕਾਂ ਤੋਂ ਉਨ੍ਹਾਂ ਦੇ ਇਲਾਕਿਆਂ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਲੈਣਾ ਵੀ ਇਸ ਜਨ ਸੰਪਰਕ ਦਾ ਅਹਿਮ ਹਿੱਸਾ ਹੈ। ਇਸ ਮੌਕੇ ਟੀਮ ਵਲੋਂ ਕਿਹਾ ਗਿਆ ਕਿ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨਾਲ ਸੰਪਰਕ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਜਾ ਰਹੇ ਸੁਝਾਅ ਅਤੇ ਸਥਾਨਕ ਮੁੱਦਿਆਂ ਨੂੰ ਸਬੰਧਿਤ ਪੱਧਰ ’ਤੇ ਰੱਖਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਮੌਕੇ ਹਿਮਾਂਸ਼ੂ ਠੱਕਰ,ਗੁਰਭੇਜ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਿਚ 42 ਹੌਟ ਸਪੌਟ ਇਲਾਕਿਆਂ ’ਚ ਵੱਡਾ ਕਾਸੋ ਅਭਿਆਨ ਨਸ਼ਾ ਤਸਕਰਾਂ ਅਤੇ ਭਗੌੜਿਆਂ ’ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ’ਚ ਪੱਕੇ ਮੁਲਾਜ਼ਮਾਂ ਦੀ ਗਿਣਤੀ 3464 ਤੋਂ ਘੱਟ ਕੇ 2553 ’ਤੇ ਸਿਮਟੀ
Ad Position 24