05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਲਵੰਡੀ ਭਾਈ, 4 ਅਕਤੂਬਰ (ਰਵਿੰਦਰ ਸਿੰਘ ਬਜਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਯਾਤਰਾ ਰਾਹੀਂ ਸੰਗਤ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰੇਗੀ।

Ad Position 21
No active advertisement
ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕਰਨ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਹੋਰ। ਤਸਵੀਰ-ਰਵਿੰਦਰ ਸਿੰਘ ਬਜਾਜ 05-10-2026
ਤਲਵੰਡੀ ਭਾਈ, 4 ਅਕਤੂਬਰ (ਰਵਿੰਦਰ ਸਿੰਘ ਬਜਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਯਾਤਰਾ ਰਾਹੀਂ ਸੰਗਤ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਪ੍ਰਧਾਨ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫ਼ਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ ਅਤੇ ਲੋਕ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਿਲ ਦੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਧਾਰਮਿਕ ਅਤੇ ਸਮਾਜਿਕ ਪੱਖੋਂ ਵੀ ਮਹੱਤਵਪੂਰਨ ਹਨ। ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਗਿੱਲ, ਸਿਦਕਜੋਤ ਸਿੰਘ ਗਿੱਲ, ਸੁਖਦੇਵ ਸਿੰਘ ਕਲਸੀ, ਕੌਂਸਲਰ ਸਤਪਾਲ ਸਿੰਘ ਵੜਿੰਗ, ਗੁਲਸ਼ਨ ਕੁਮਾਰ ਮਹਿਰਾਣਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ’ਚ ਮਰੀਜ਼ਾਂ ਦੀ ਕੀਤੀ ਗਈ ਸਿਹਤ ਜਾਂਚ ਅਗਲੀ ਖ਼ਬਰ ਪ੍ਰਿੰਸੀਪਲ ਰਕੇਸ਼ ਸ਼ਰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24