05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਹੁਕਮ ਤੁਰੰਤ ਰੱਦ ਕੀਤੇ ਜਾਣ-ਫੁਰਮਾਨ ਸਿੰਘ ਸੰਧੂ

ਮੱਖੂ,4 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਫੁਰਮਾਨ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਹੁਕਮਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੋਸਲਾ ਵਲੋਂ ਮਿਲਾਵਟਖੋਰੀ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਸਹੀ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 05-10-2026
ਮੱਖੂ,4 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਫੁਰਮਾਨ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਹੁਕਮਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੋਸਲਾ ਵਲੋਂ ਮਿਲਾਵਟਖੋਰੀ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਸਹੀ ਨਹੀਂ ਹੈ।ਫੁਰਮਾਨ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਅਭਿਨਵ ਖੋਸਲਾ ਨੂੰ ਸਿਆਸੀ ਦਬਾਅ ਹੇਠ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੋਸਲਾ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ ਅਤੇ ਆਮ ਲੋਕਾਂ ਵਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਿਲਾਵਟੀ ਦੁੱਧ, ਪਨੀਰ, ਖੋਆ, ਦੇਸੀ ਘਿਉ ਅਤੇ ਮਠਿਆਈਆਂ ਦੀ ਵਿਕਰੀ ਨੂੰ ਰੋਕਣਾ ਚਾਹੁੰਦੀ ਹੈ ਤਾਂ ਅਜਿਹੇ ਮਾਮਲਿਆਂ ਵਿੱਚ ਸਖ਼ਤੀ ਨਾਲ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਅਧਿਕਾਰੀ ਵਲੋਂ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਕੋਸ਼ਿਸ਼ ਕੀਤੇ ਜਾਣ ’ਤੇ ਉਸ ਨੂੰ ਮੁਅੱਤਲ ਕਰਨਾ ਹੋਰ ਅਧਿਕਾਰੀਆਂ ਲਈ ਵੀ ਗਲਤ ਸੁਨੇਹਾ ਸਾਬਤ ਹੋ ਸਕਦਾ ਹੈ।ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੀ ਸਮੂਹ ਲੀਡਰਸ਼ਿਪ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਹੁਕਮ ਰੱਦ ਕਰਨ ਦੀ ਮੰਗ ਕਰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਧਿਕਾਰੀ ਨੂੰ ਬਹਾਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਬਲਵਿੰਦਰ ਸਿੰਘ ਜੋਸਨ ਅਤੇ ਪਿੰਡ ਵਾਸੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਦਹੀਯਾ ਦਾ ਧੰਨਵਾਦ ਅਗਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ’ਚ ਮਰੀਜ਼ਾਂ ਦੀ ਕੀਤੀ ਗਈ ਸਿਹਤ ਜਾਂਚ
Ad Position 24