04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜੋਨ ਪੱਧਰੀ ਖੇਡ ਮੁਕਾਬਲਿਆਂ ’ਚ ਵਿਜਡਮ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁੱਦਕੀ, 4 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਅਤੇ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਚ ਜੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 05-10-2026
ਮੁੱਦਕੀ, 4 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਜਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਅਤੇ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਚ ਜੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚੀ ਛਾਲ ਵਿਚ ਅੱਠਵੀਂ ਜਮਾਤ ਦੇ ਹਰਮਨ ਅਤੇ ਗੁਰਕੀਰਤ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਤਿੰਨ ਹਜ਼ਾਰ ਮੀਟਰ ਦੌੜ ਵਿਚ ਗਿਆਰ੍ਹਵੀਂ ਜਮਾਤ ਦੇ ਬਿਪਨ ਸਿੰਘ ਅਤੇ ਦਸਵੀਂ ਜਮਾਤ ਦੇ ਏਕਮਪ੍ਰੀਤ ਸਿੰਘ ਸਰਾਂ ਨੇ ਪਹਿਲਾ ਸਥਾਨ, 600 ਮੀਟਰ ਦੌੜ ਵਿਚ ਸੱਤਵੀਂ ਜਮਾਤ ਦੇ ਹਰਮਨ ਸਿੰਘ ਨੇ ਪਹਿਲਾ ਸਥਾਨ, 800 ਮੀਟਰ ਦੌੜ ਵਿਚ ਦਸਵੀਂ ਜਮਾਤ ਦੇ ਦਲੇਰ ਸਿੰਘ ਨੇ ਦੂਜਾ ਸਥਾਨ, 1500 ਮੀਟਰ ਦੌੜ ਵਿਚ ਦਸਵੀਂ ਜਮਾਤ ਦੇ ਸੁਖਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿਚ ਛੇਵੀਂ ਜਮਾਤ ਦੇ ਗੁਰਸ਼ਾਨ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਡਾਇਰੈਕਟਰ ਮੈਡਮ ਸੁਮਨ ਲਤਾ ਨੇ ਅੱਗੇ ਦੱਸਿਆ ਕਿ 400 ਮੀਟਰ ਦੌੜ ਵਿਚ ਗਿਆਰ੍ਹਵੀਂ ਜਮਾਤ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ, 100 ਮੀਟਰ ਦੌੜ ਵਿਚ ਛੇਵੀਂ ਜਮਾਤ ਦੇ ਗੁਰਮਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਗੋਲਾ ਸੁੱਟਣ ਵਿਚ ਅੱਠਵੀਂ ਜਮਾਤ ਦੇ ਸਤਨਾਮ ਸਿੰਘ ਨੇ ਪਹਿਲਾ ਸਥਾਨ, ਬਾਰ੍ਹਵੀਂ ਜਮਾਤ ਦੇ ਗੁਰਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਗਿਆਰ੍ਹਵੀਂ ਜਮਾਤ ਦੇ ਸਹਿਬਾਜ਼ਪ੍ਰੀਤ ਸਿੰਘ ਅਤੇ ਅਨਮੋਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੰਮੀ ਛਾਲ ਵਿਚ ਦਸਵੀਂ ਜਮਾਤ ਦੇ ਸੁਖਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਅੱਠਵੀਂ ਜਮਾਤ ਦੇ ਹਰਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੈਵਲਿਨ ਥਰੋ ਵਿਚ ਬਾਰ੍ਹਵੀਂ ਜਮਾਤ ਦੇ ਸੰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਡਿਸਕਸ ਥਰੋ ਵਿਚ ਸ਼ਹਿਬਾਜ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ.ਸੰਦੀਪ ਗੁਪਤਾ ਸਾਬਕਾ ਡਿਪਟੀ ਡਾਇਰੈਕਟਰ, ਡਾਇਰੈਕਟਰ ਮੈਡਮ ਸੁਮਨ ਲਤਾ ਅਤੇ ਪ੍ਰਿੰਸੀਪਲ ਰੀਟਾ ਮਹਿਤਾ ਨੇ ਹੋਣਹਾਰ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਡਾਇਰੈਕਟਰ ਮੈਡਮ ਸੁਮਨ ਲਤਾ ਨੇ ਸਮੂਹ ਖਿਡਾਰੀਆਂ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਸੂਬਾ ਪੱਧਰ ’ਤੇ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਨੂੰ ਸਮਰਪਿਤ ਲੰਗਰ ਦੀ ਸ਼ੁਰੂਆਤ ਅਗਲੀ ਖ਼ਬਰ ਡੀਜ਼ਲ ਅਤੇ ਖਾਦ ਦੇ ਰੇਟ ਰੁਪਇਆਂ ’ਚ ਅਤੇ ਕਣਕ ਦਾ ਰੇਟ ਪੈਸਿਆਂ ’ਚ ਕਿਉਂ ਵਧਾਉਂਦੀਆਂ ਹਨ ਸਰਕਾਰਾਂ-ਗੱਟਾ
Ad Position 24