04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਸਟਰ ਅਥਲੀਟ ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਨੇ ਜਿੱਤੇ ਤਗਮੇ

ਅਬੋਹਰ, 4 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਅਬੋਹਰ ਇਲਾਕੇ ਦੇ ਮਾਸਟਰ ਅਥਲੀਟ ਜੋੜੇ ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਦੌੜ ਮੁਕਾਬਲਿਆਂ ਵਿਚ ਚਾਰ ਤਗਮੇ ਆਪਣੇ ਨਾਮ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੂਲ ਰੂਪ ਵਿਚ ਪਿੰਡ ਕੁਹਾੜਿਆਂ ਵਾਲੀ ਦੇ ਵਸਨੀਕ ਅਤੇ ਮੌਜੂਦਾ ਸਮੇਂ ਅਬੋਹਰ ਦੀ ਏਕਤਾ ਕਾਲੋਨੀ ਵਿਚ ਰਹਿ ਰਹੀ ਮਾਸਟਰ ਐਥਲੀਟ ਦਵਿੰਦਰ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਭਾਗ ਲੈਂਦਿਆਂ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 400 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਜਿੱਤਿਆ।

Ad Position 21
No active advertisement
ਅਬੋਹਰ ਦੀ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਅਤੇ ਦਵਿੰਦਰ ਕੌਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜੇਤੂ ਤਮਗਿਆਂ ਸਣੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 05-10-2026
ਅਬੋਹਰ, 4 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਅਬੋਹਰ ਇਲਾਕੇ ਦੇ ਮਾਸਟਰ ਅਥਲੀਟ ਜੋੜੇ ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਦੌੜ ਮੁਕਾਬਲਿਆਂ ਵਿਚ ਚਾਰ ਤਗਮੇ ਆਪਣੇ ਨਾਮ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੂਲ ਰੂਪ ਵਿਚ ਪਿੰਡ ਕੁਹਾੜਿਆਂ ਵਾਲੀ ਦੇ ਵਸਨੀਕ ਅਤੇ ਮੌਜੂਦਾ ਸਮੇਂ ਅਬੋਹਰ ਦੀ ਏਕਤਾ ਕਾਲੋਨੀ ਵਿਚ ਰਹਿ ਰਹੀ ਮਾਸਟਰ ਐਥਲੀਟ ਦਵਿੰਦਰ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਭਾਗ ਲੈਂਦਿਆਂ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 400 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਜਿੱਤਿਆ। ਦਵਿੰਦਰ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਰਿਵਾਰਕ ਮੈਂਬਰਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਪਤੀ ਬੂਟਾ ਸਿੰਘ ਵਿਰਕ ਨੇ ਵੀ ਇਨ੍ਹਾਂ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 800 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 400 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ। ਇਸ ਤਰ੍ਹਾਂ ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਨੇ ਮਿਲ ਕੇ ਚਾਰ ਤਗਮੇ ਜਿੱਤ ਕੇ ਅਬੋਹਰ ਖੇਤਰ ਦਾ ਮਾਣ ਵਧਾਇਆ ਹੈ। ਦਵਿੰਦਰ ਕੌਰ ਅਤੇ ਬੂਟਾ ਸਿੰਘ ਵਿਰਕ ਦੋਵੇਂ ਲੰਮੇ ਸਮੇਂ ਤੋਂ ਐਥਲੈਟਿਕਸ ਨਾਲ ਜੁੜੇ ਹੋਏ ਹਨ ਅਤੇ ਇਸ ਤੋਂ ਪਹਿਲਾਂ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਸਮੇਤ ਵਿਦੇਸ਼ਾਂ ਵਿਚ ਹੋਏ ਕਈ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਦੋਵੇਂ ਮਾਸਟਰ ਐਥਲੀਟਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਕਈ ਤਗਮੇ ਜਿੱਤ ਕੇ ਆਪਣੀ ਪਛਾਣ ਬਣਾਈ ਹੈ। ਖੇਡਾਂ ਵਿਚ ਉਮਰ ਨੂੰ ਰੁਕਾਵਟ ਨਾ ਬਣਨ ਦੇ ਕੇ ਲਗਾਤਾਰ ਮਿਹਨਤ ਅਤੇ ਅਭਿਆਸ ਨਾਲ ਨੌਜਵਾਨਾਂ ਲਈ ਪ੍ਰੇਰਣਾਦਾਇਕ ਮਿਸਾਲ ਪੇਸ਼ ਕਰ ਰਹੇ ਇਸ ਜੋੜੇ ਦੀ ਖੇਡ ਪ੍ਰਤੀ ਲਗਨ ਦੀ ਇਲਾਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਖੇਡ ਪ੍ਰੇਮੀਆਂ ਨੇ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਹੋਰ ਮਾਣਮੱਤੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ’ਚ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ
Ad Position 24