ਗਾਡਵਿਨ ਪਬਲਿਕ ਸਕੂਲ ਘੱਲੂ ’ਚ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਸ਼ੁਰੂ
ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਸ਼ੁਰੂ ਹੋ ਗਏ ਹਨ। ਇਸ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਗਾਡਵਿਨ ਪਬਲਿਕ ਸਕੂਲ ਨੂੰ ਸੌਂਪੀ ਗਈ ਹੈ ਜਿਸ ਵਿਚ ਖਿਡਾਰੀ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈ ਰਹੇ ਹਨ।
ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਸ਼ੁਰੂ ਹੋ ਗਏ ਹਨ। ਇਸ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਗਾਡਵਿਨ ਪਬਲਿਕ ਸਕੂਲ ਨੂੰ ਸੌਂਪੀ ਗਈ ਹੈ ਜਿਸ ਵਿਚ ਖਿਡਾਰੀ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈ ਰਹੇ ਹਨ। ਸਕੂਲ ਦੇ ਡੀ.ਪੀ.ਈ. ਮੋਹਿਤ ਨੇ ਦੱਸਿਆ ਕਿ 28 ਸਤੰਬਰ ਨੂੰ ਲੜਕਿਆਂ ਦੇ ਅੰਡਰ-14, ਅੰਡਰ-17 ਤੇ ਅੰਡਰ-21 ਵਰਗ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਬਾਅਦ 30 ਸਤੰਬਰ ਨੂੰ ਵੱਖ-ਵੱਖ ਉਮਰ ਵਰਗਾਂ ਦੇ ਪੁਰਸ਼ ਮੁਕਾਬਲੇ ਹੋਏ ਜਦਕਿ 1 ਅਕਤੂਬਰ ਨੂੰ ਲੜਕੀਆਂ ਦੇ ਅੰਡਰ-14, ਅੰਡਰ-17 ਤੇ ਅੰਡਰ-21 ਉਮਰ ਵਰਗ ਦੇ ਸ਼ਤਰੰਜ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਇਹ ਖੇਡਾਂ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਦਾ ਮੇਜ਼ਬਾਨੀ ਲਈ ਧੰਨਵਾਦ ਕੀਤਾ। ਐਡਵੋਕੇਟ ਮਨਿੰਦਰ ਸਿੰਘ ਸਰਾਂ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਲਈ ਸਕੂਲ ਪ੍ਰਬੰਧਕਾਂ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।