05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਨਰੇਸ਼ ਕਟਾਰੀਆ ਨੇ ਮੱਖੂ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਮੱਖੂ, 5 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਅਨਾਜ ਮੰਡੀ ਮੱਖੂ ਵਿਖੇ ਮੈਸਰਜ਼ ਨਿਰੰਜਨ ਸਿੰਘ ਅਜੀਤ ਸਿੰਘ ਦੀ ਆੜ੍ਹਤ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਮੱਖੂ, 5 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਅਨਾਜ ਮੰਡੀ ਮੱਖੂ ਵਿਖੇ ਮੈਸਰਜ਼ ਨਿਰੰਜਨ ਸਿੰਘ ਅਜੀਤ ਸਿੰਘ ਦੀ ਆੜ੍ਹਤ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਵਿਧਾਇਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨੀ ਹਿੱਤਾਂ ਦੀ ਰਾਖੀ ਲਈ ਲਗਾਤਾਰ ਕੰਮ ਕਰ ਰਹੀ ਹੈ। ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੰਡੀ ਵਿਚ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਖੇਤ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਫ਼ਸਲ ਲੈ ਕੇ ਆਉਣ। ਵਿਧਾਇਕ ਕਟਾਰੀਆ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ’ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਗਿੱਲ ਵਰਪਾਲ ਨੇ ਦੱਸਿਆ ਕਿ ਮੰਡੀ ਵਿਚ ਬਿਜਲੀ, ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਬੱਦਲਵਾਈ ਅਤੇ ਸੰਭਾਵੀ ਮੀਂਹ ਦੇ ਮੱਦੇਨਜ਼ਰ ਤਿਰਪਾਲਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਰਿਸ਼ੂ ਖੁਰਾਨਾ ਪ੍ਰਧਾਨ ਆੜ੍ਹਤੀਆ ਯੂਨੀਅਨ ਮੱਖੂ, ਆੜ੍ਹਤੀਆ ਯੂਨੀਅਨ ਦੇ ਸੂਬਾਈ ਆਗੂ ਵਰਿੰਦਰ ਠੁਕਰਾਲ, ਦਰਸ਼ਨ ਲਾਲ ਅਹੂਜਾ, ਸ਼ਮਸ਼ੇਰ ਸਿੰਘ ਲਹਿਰਾ ਬੇਟ, ਜਥੇਦਾਰ ਸੁਖਮਿੰਦਰ ਸਿੰਘ ਲਹਿਰਾ ਬੇਟ, ਰਾਜੇਸ਼ ਗਾਂਧੀ, ਬਲਵਿੰਦਰ ਠੁਕਰਾਲ, ਪ੍ਰਦੀਪ ਕੁਮਾਰ ਕੱਕੜ, ਮਹਿਲ ਸਿੰਘ, ਅਨਿਲ ਕੁਮਾਰ ਡੀ.ਸੀ., ਅਜੀਤ ਸਿੰਘ ਲਹਿਰਾ ਬੇਟ, ਗਗਨ ਮੋਂਗਾ, ਚੇਤਨ ਧਵਨ, ਮਹਿੰਦਰ ਨਰੂਲਾ, ਮਨਮੋਹਨ ਗਰੋਵਰ, ਵਿੱਕੀ ਗਰੋਵਰ, ਅਸ਼ੋਕ ਠੁਕਰਾਲ, ਸੰਜੀਵ ਠੁਕਰਾਲ ਲੱਕੀ, ਜਸਵੰਤ ਸਿੰਘ, ਕੁਲਦੀਪ ਕੱਕੜ, ਗੌਤਮ ਕੱਕੜ, ਤਿਲਕ ਰਾਜ ਕੰਧਾਰੀ, ਹਰਦੀਪ ਸਿੰਘ ਸੈਕਟਰੀ ਮਾਰਕੀਟ ਕਮੇਟੀ ਮੱਖੂ, ਲੇਖਾਕਾਰ ਮਾਰਕੀਟ ਕਮੇਟੀ ਮੱਖੂ, ਹੀਰਾ ਸਿੰਘ ਘੁੱਦੂਵਾਲਾ, ਮਨਪ੍ਰੀਤ ਸਿੰਘ, ਧਰਮਿੰਦਰ ਬਜਾਜ, ਸੁਖ ਸੰਧੂ ਤੇ ਦਵਿੰਦਰ ਸਿੰਘ ਬੱਬੂ ਕੌਂਸਲਰ ਮੱਖੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਸਮੁੱਚੀ ਟੀਮ ਵਲੋਂ ਮੁੱਦਕੀ ਵਿਖੇ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਪਹਿਲੀ ਵਾਰ ਪਰਸਿਮੋਨ (ਜਾਪਾਨੀ ਫਲ) ਦੀ ਰੇਲ ਮਾਰਗ ਰਾਹੀਂ ਢੁਆਈ ਹੋਈ
Ad Position 24