05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਸਮੁੱਚੀ ਟੀਮ ਵਲੋਂ ਮੁੱਦਕੀ ਵਿਖੇ ਖ਼ੂਨਦਾਨ ਕੈਂਪ ਅੱਜ

ਮੁੱਦਕੀ, 5 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਅਤੇ ਉਨ੍ਹਾਂ ਦੀ ਟੀਮ ਵਲੋਂ ਲੋਕ ਭਲਾਈ ਦੇ ਉਦੇਸ਼ ਨਾਲ 6 ਅਕਤੂਬਰ ਦਿਨ ਮੰਗਲਵਾਰ ਨੂੰ ਕਸਬਾ ਮੁੱਦਕੀ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਪ੍ਰਬੰਧਕਾਂ ਨੇ ਦੱਸਿਆ ਕਿ ਨੇੜੇ 40 ਦੁਕਾਨਾਂ, ਬਾਈਪਾਸ ਮੁੱਦਕੀ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿਚ ਖ਼ੂਨਦਾਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 06-10-2026
ਮੁੱਦਕੀ, 5 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਅਤੇ ਉਨ੍ਹਾਂ ਦੀ ਟੀਮ ਵਲੋਂ ਲੋਕ ਭਲਾਈ ਦੇ ਉਦੇਸ਼ ਨਾਲ 6 ਅਕਤੂਬਰ ਦਿਨ ਮੰਗਲਵਾਰ ਨੂੰ ਕਸਬਾ ਮੁੱਦਕੀ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਪ੍ਰਬੰਧਕਾਂ ਨੇ ਦੱਸਿਆ ਕਿ ਨੇੜੇ 40 ਦੁਕਾਨਾਂ, ਬਾਈਪਾਸ ਮੁੱਦਕੀ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿਚ ਖ਼ੂਨਦਾਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੇ ਵੱਖ-ਵੱਖ ਮੈਡੀਕਲ ਟੈੱਸਟ ਮੁਫ਼ਤ ਕੀਤੇ ਜਾਣਗੇ ਜਿਸ ਦਾ ਇਲਾਕਾ ਵਾਸੀ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਕੈਂਪ ਪ੍ਰਬੰਧਕਾਂ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ, ਰਾਜਦੀਪ ਖੋਖਰ, ਅਮਰੀਕ ਸਿੰਘ ਸਰਾਂ, ਸੁਲਤਾਨ, ਇੰਦਰਜੀਤ ਸਿੰਘ ਭੁੱਲਰ, ਆਕਾਸ਼ਦੀਪ ਸਿੰਘ, ਹੈਰੀ ਭੰਗੂ, ਤਾਜੀਵਰ ਸਿੰਘ ਸੰਧੂ ਵਲੋਂ ਨੌਜਵਾਨਾਂ, ਸਮਾਜ ਸੇਵੀਆਂ ਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 6 ਅਕਤੂਬਰ ਨੂੰ ਬਾਈਪਾਸ ਮੁੱਦਕੀ ਵਿਖੇ ਪਹੁੰਚ ਕੇ ਖ਼ੂਨਦਾਨ ਕਰਨ ਤੇ ਇਸ ਨੇਕ ਕਾਰਜ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ਦੇ ਪਿੰਡ ਆਸਿਫ਼ ਵਾਲਾ ’ਚ ਸਾਬਕਾ ਬਲਾਕ ਸੰਮਤੀ ਚੇਅਰਮੈਨ ਦੇ ਪੁੱਤਰ ਸਮੇਤ 39 ਪਰਿਵਾਰ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਮੱਖੂ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
Ad Position 24