06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰੀ ਸਕੂਲ ਰਾਏਪੁਰਾ ’ਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ, ਰਾਏਪੁਰਾ ਵਿਖੇ ਵੀ-ਬਿਲੀਵਰਜ਼ ਮੋਹਾਲੀ ਦੇ ਐਮ. ਡੀ.

Ad Position 21
No active advertisement
ਅਜੀਤ ਡੈਸਕ 07-10-2026
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ, ਰਾਏਪੁਰਾ ਵਿਖੇ ਵੀ-ਬਿਲੀਵਰਜ਼ ਮੋਹਾਲੀ ਦੇ ਐਮ. ਡੀ. ਨੰਦ ਲਾਲ ਖਟੋੜ ਵਲੋਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਨੌਵੀਂ ਅਤੇ ਦਸਵੀਂ ਜਮਾਤ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਸ੍ਰੀ ਖਟੋੜ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਸਕੂਲ ਵਿਚ ਇਹ ਦਾਨਸ਼ੀਲਤਾ ਦਾ ਕਾਰਜ ਕਰਦੇ ਆ ਰਹੇ ਹਨ। ਇਸ ਮੌਕੇ ਸਕੂਲ ਹੈੱਡਮਾਸਟਰ ਮਹਿੰਦਰ ਚੌਧਰੀ ਨੇ ਦਾਨੀ ਸੱਜਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦ ਲਾਲ ਪਿਛਲੇ ਕਈ ਸਾਲਾਂ ਤੋਂ ਗ਼ਰੀਬ ਅਤੇ ਜ਼ਰੂਰਤਮੰਦ ਬੱਚਿਆਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ, ਸਮੂਹ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਸ੍ਰੀ ਖਟੋੜ ਦੇ ਉੱਜਵਲ ਭਵਿੱਖ ਅਤੇ ਕਾਰੋਬਾਰ ਵਿਚ ਵਾਧੇ ਲਈ ਅਰਦਾਸ ਕੀਤੀ। ਬੂਟ ਮਿਲਣ ’ਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੇਖਣ ਨੂੰ ਮਿਲੀ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਕਾਂਗਰਸ ਦਾ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ- ਬਰਾੜ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਆਰਿਫ਼ ਕੇ ਸਮੇਤ ਵੱਖ-ਵੱਖ ਮੰਡੀਆਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24