07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਟਾਕੇ ਵੇਚਣ ਦੇ ਆਰਜੀ ਲਾਇਸੈਂਸ ਲੈਣ ਦੇ ਚਾਹਵਾਨ 13 ਅਕਤੂਬਰ ਤੱਕ ਦੇ ਸਕਦੇ ਹਨ ਆਪਣੀਆਂ ਦਰਖਾਸਤਾਂ - ਏ.ਡੀ.ਸੀ.

ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਾਲ 2026 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ-ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 20 17 ਵਿਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿਚ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੈਂਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖਾਸਤ ਸਮੇਤ ਸਾਰੇ ਦਸਤਾਵੇਜ ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਆਦਿ ਭਰਨ ਉਪਰੰਤ 7 ਤੋਂ 13 ਅਕਤੂਬਰ ਸ਼ਾਮ 5 ਵਜੇ ਤੱਕ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਵਿੱਚ ਪੇਸ਼ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਾਲ 2026 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ-ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 20 17 ਵਿਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿਚ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੈਂਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖਾਸਤ ਸਮੇਤ ਸਾਰੇ ਦਸਤਾਵੇਜ ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਆਦਿ ਭਰਨ ਉਪਰੰਤ 7 ਤੋਂ 13 ਅਕਤੂਬਰ ਸ਼ਾਮ 5 ਵਜੇ ਤੱਕ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਵਿੱਚ ਪੇਸ਼ ਕਰ ਸਕਦੇ ਹਨ। ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਕੇ ਵੇਚਣ ਸਬੰਧੀ ਆਰਜੀ ਲਾਇਸੈਂਸ 16 ਅਕਤੂਬਰ ਨੂੰ ਸਵੇਰੇ 11:30 ਵਜੇ ਮੀਟਿੰਗ ਹਾਲ, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਵਿੱਚ ਪ੍ਰਾਪਤ ਹੋਈ ਕਿਸੇ ਵੀ ਦਰਖਾਸਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਨੇੜੇ ਪਰਾਲੀ ਦੀਆਂ ਗੱਠਾਂ ਦੇ ਭੰਡਾਰ ਨੂੰ ਲੱਗੀ ਅੱਗ, ਭਾਰੀ ਨੁਕਸਾਨ ਅਗਲੀ ਖ਼ਬਰ ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਨਾਲ ਮਨਾਇਆ
Ad Position 24