07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਦੇਵ ਸਮਾਜ ਕਾਲਜ ਵਿਖੇ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਵਿਦਿਆਰਥਣਾਂ ਨੂੰ ਸੱਚ, ਅਹਿੰਸਾ ਅਤੇ ਨੈਤਿਕਤਾ ਦੇ ਗਾਂਧੀਵਾਦੀ ਵਿਚਾਰਾਂ ਨਾਲ ਜੋੜਨ ਦਾ ਉਪਰਾਲਾ

ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਲੋਂ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਧਾਰਾ, ਸੱਚ, ਅਹਿੰਸਾ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਤ ਕਰਨਾ ਸੀ।

Ad Position 21
No active advertisement
ਦੇਵ ਸਮਾਜ ਕਾਲਜ ਫਾਰ ਵਿਮਨ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਦੇ ਦੌਰੇ ਦੌਰਾਨ ਏਡੀਸੀ ਅਮਨਦੀਪ ਕੌਰ, ਪ੍ਰਿੰਸੀਪਲ ਡਾ. ਸੰਗੀਤਾ ਅਤੇ ਹੋਰ। ਅਜੀਤ ਤਸਵੀਰ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਲੋਂ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਧਾਰਾ, ਸੱਚ, ਅਹਿੰਸਾ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਤ ਕਰਨਾ ਸੀ। ਦੇਵ ਸਮਾਜ ਕਾਲਜ ਫ਼ਾਰ ਵੂਮੈਨ ਸਰਹੱਦੀ ਖੇਤਰ ਦੀ ਪ੍ਰਮੁੱਖ ਉੱਚ ਸਿੱਖਿਆ ਸੰਸਥਾ ਵਜੋਂ ਆਪਣੀ ਵਿਲੱਖਣ ਪਹਿਚਾਣ ਬਣਾ ਰਿਹਾ ਹੈ। ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਕਾਲਜ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਯੋਗ ਅਗਵਾਈ ਹੇਠ ਸੰਸਥਾ ਵਲੋਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਵਿਸ਼ੇਸ਼ ਪ੍ਰਦਰਸ਼ਨੀ ਵਿਚ ਫ਼ਿਰੋਜ਼ਪੁਰ ਦੇ ਏ.ਡੀ.ਸੀ. ਅਮਨਦੀਪ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਵਲੋਂ ਉਨ੍ਹਾਂ ਦਾ ਸਨਮਾਨ ਚਿੰਨ੍ਹ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਏ.ਡੀ.ਸੀ. ਅਮਨਦੀਪ ਕੌਰ ਅਤੇ ਪ੍ਰਿੰਸੀਪਲ ਡਾ. ਸੰਗੀਤਾ ਨੇ ਪੁਸਤਕ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਲਾਇਬ੍ਰੇਰੀ ਵਿਭਾਗ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ ਅਤੇ ਨੈਤਿਕਤਾ ਦੇ ਸਿਧਾਂਤ ਅੱਜ ਵੀ ਸਮਾਜ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਲਈ ਸਿਰਫ਼ ਪਾਠਕ੍ਰਮ ਦੀਆਂ ਪੁਸਤਕਾਂ ਤੱਕ ਸੀਮਤ ਰਹਿਣਾ ਕਾਫ਼ੀ ਨਹੀਂ, ਸਗੋਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਵਿਚਾਰਾਂ ਅਤੇ ਦਰਸ਼ਨ ਨੂੰ ਪੜ੍ਹਨਾ ਤੇ ਸਮਝਣਾ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥਣਾਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉੱਚ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪੁਸਤਕ ਪ੍ਰਦਰਸ਼ਨੀ ਦੌਰਾਨ ਮਹਾਤਮਾ ਗਾਂਧੀ ਵਲੋਂ ਲਿਖੀਆਂ ਪੁਸਤਕਾਂ ਤੋਂ ਇਲਾਵਾ ਉਨ੍ਹਾਂ ਦੇ ਜੀਵਨ, ਲਿਖਤਾਂ, ਵਿਚਾਰਧਾਰਾ, ਸੱਚ ਅਤੇ ਅਹਿੰਸਾ ਦੇ ਸਿਧਾਂਤਾਂ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਨਾਲ ਸਬੰਧਤ ਪੁਸਤਕਾਂ ਦਾ ਵਿਸ਼ੇਸ਼ ਸੰਗ੍ਰਹਿ ਪ੍ਰਦਰਸ਼ਿਤ ਕੀਤਾ ਗਿਆ। ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪ੍ਰਦਰਸ਼ਨੀ ਵਿਚ ਵਿਸ਼ੇਸ਼ ਦਿਲਚਸਪੀ ਦਿਖਾਉਂਦਿਆਂ ਮਹੱਤਵਪੂਰਨ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਦਰਸ਼ਨੀ ਦੇ ਕੋਆਰਡੀਨੇਟਰ ਮੈਡਮ ਅਲਕਾ ਅਤੇ ਲਾਇਬ੍ਰੇਰੀ ਵਿਭਾਗ ਦੇ ਗੁਰਜੰਟ ਸਿੰਘ ਸਮੇਤ ਵਿਭਾਗ ਦੀ ਟੀਮ ਵਲੋਂ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਸਮਾਗਮ ਨੂੰ ਵਿਦਿਆਰਥਣਾਂ, ਅਧਿਆਪਕਾਂ ਅਤੇ ਮਹਿਮਾਨਾਂ ਵੱਲੋਂ ਭਰਵਾਂ ਅਤੇ ਹਾਂ-ਪੱਖੀ ਹੁੰਗਾਰਾ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਨਿਕਲਿਆ ਪਟਨਾ ਦਾ ਸੰਤੋਸ਼ ਸ਼ਾਹੀ ਅਗਲੀ ਖ਼ਬਰ ਭਾਰਤ ਕੋ ਜਾਨੋ ਮੁਕਾਬਲੇ ਦੇ ਦੂਜੇ ਪੜਾਅ ’ਚ ਜੇ. ਕੇ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਦੂਜਾ ਸਥਾਨ
Ad Position 24