07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਦਕੀ ਤੋਂ ਅਕਾਲੀ ਦਲ ਬਾਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

ਮੁੱਦਕੀ, 6 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਅੱਜ ਮੁੱਦਕੀ ਤੋਂ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

Ad Position 21
No active advertisement
ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਸਟੇਜ ’ਤੇ ਬਿਰਾਜਮਾਨ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਜਥੇਦਾਰ ਦਰਸ਼ਨ ਸਿੰਘ, ਗੁਰਮੀਤ ਸਿੰਘ ਬਰਾੜ ਅਤੇ ਹੋਰ। (ਹੇਠਾਂ) ਪ੍ਰੋਗਰਾਮ ’ਚ ਸ਼ਾਮਿਲ ਹੋਏ ਇਲਾਕੇ ਦੇ ਅਕਾਲੀ ਵਰਕਰ। ਤਸਵੀਰ-ਭਾਰਤ ਭੂਸ਼ਨ ਅਗਰਵਾਲ 07-10-2026
ਮੁੱਦਕੀ, 6 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਅੱਜ ਮੁੱਦਕੀ ਤੋਂ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਸਮੇਤ ਵੱਖ-ਵੱਖ ਵਰਗਾਂ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੀ ਸਰਕਾਰ ਸਮੇਂ ਲੋਕਾਂ ਨੂੰ ਮਿਲ ਰਹੀਆਂ ਕਈ ਸਹੂਲਤਾਂ ਬੰਦ ਜਾਂ ਪ੍ਰਭਾਵਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜ ਸਾਲ ਸੱਤਾ ’ਤੇ ਰਾਜ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਕੇ ਸੱਤਾ ਹਾਸਿਲ ਕੀਤੀ, ਜਦਕਿ ਹੁਣ ਲੋਕਾਂ ਨੂੰ ਪੰਜਾਬ ਦੇ ਹਿੱਤਾਂ ਦੀ ਸਭ ਤੋਂ ਵੱਧ ਚਿੰਤਾ ਹੈ ਅਤੇ ਲੋਕਾਂ ’ਚ ਦੋਵਾਂ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਸਾਬਕਾ ਵਿਧਾਇਕ ਜਿੰਦੂ ਨੇ ਦਾਅਵਾ ਕੀਤਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ ’ਤੇ ‘ਆਪ’ ਸਰਕਾਰ ਵਲੋਂ ਬੰਦ ਕੀਤੀਆਂ ਸਾਰੀਆਂ ਲੋਕ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ। ਜਿੰਦੂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹੈ। ਸਾਬਕਾ ਵਿਧਾਇਕ ਜਿੰਦੂ ਨੇ ਕਿਹਾ ਕਿ ਪਾਰਟੀ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਇਸ ਮੌਕੇ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਨੇ ਵੀ ਆਪਣੇ ਸੰਬੋਧਨ ’ਚ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਮੁੜ ਸੱਤਾ ’ਚ ਲਿਆਉਣ ਲਈ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸੁਰਿੰਦਰ ਸਿੰਘ ਬੱਬੂ ਯੂਥ ਅਕਾਲੀ ਆਗੂ, ਬਚਿੱਤਰ ਸਿੰਘ ਮੋਰ, ਦਿਲਬਾਗ ਸਿੰਘ ਵਿਰਕ, ਜੋਗਾ ਸਿੰਘ ਮੁਰਕ ਵਾਲਾ, ਪਾਲਾ ਸਿੰਘ ਰਾਓ ਕੇ, ਬੂਟਾ ਸਿੰਘ ਭੁੱਲਰ, ਲਾਡਾ ਸੁਲਹਾਣੀ, ਬਲਦੇਵ ਸਿੰਘ ਉਗੋਕੇ, ਬੇਅੰਤ ਸਿੰਘ ਉਪਲ ਝੋਕ ਹਰੀ ਹਰ, ਸੁਰਿੰਦਰ ਕੁਮਾਰ ਕਾਲਾ ਮਮਦੋਟ, ਮਲਕੀਤ ਸਿੰਘ ਲੋਹਗੜ੍ਹ, ਹਰਪ੍ਰੀਤ ਸਿੰਘ ਸ਼ੇਰਖਾਂ, ਮਹਿੰਦਰ ਸਿੰਘ ਸਿੱਧੂ ਪ੍ਰਧਾਨ, ਸੁਰਜੀਤ ਸਿੰਘ ਬਰਾੜ ਕੈਨੇਡਾ, ਜਗਜੀਤ ਸਿੰਘ ਬਰਾੜ, ਅਮਰਜੀਤ ਸਿੰਘ ਖ਼ਾਲਸਾ ਮੰਡਵਾਲਾ, ਰਵਦੀਪ ਸਿੰਘ ਜੱਸਲ, ਸ਼ਰਨਜੀਤ ਸਿੰਘ ਬਰਾੜ ਕੈਨੇਡਾ, ਚਰਨਜੀਤ ਸਿੰਘ ਬਰਾੜ (ਗੋਰਾ), ਫਕੀਰ ਚੰਦ ਅਗਰਵਾਲ, ਰਾਮ ਕੁਮਾਰ ਆੜ੍ਹਤੀਆ, ਕੁਲਦੀਪ ਸਿੰਘ ਬਰਾੜ ਇਮੀਗਰੇਸ਼ਨ ਵਾਲੇ, ਸੇਵਾ ਮੁਕਤ ਤਹਿਸੀਲਦਾਰ ਜੋਗਿੰਦਰ ਸਿੰਘ ਸੰਧੂ, ਜਸਵੰਤ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਸਾਹਿਬ ਸਿੰਘ ਬਰਾੜ, ਪ੍ਰਦੀਪ ਸਿੰਘ ਬਰਾੜ, ਪਾਲ ਸਿੰਘ ਸਾਬਕਾ ਸਰਪੰਚ, ਜਤਿੰਦਰ ਸਿੰਘ ਘਾਲੀ ਐਮ.ਸੀ., ਸਤੀਸ਼ ਅਗਰਵਾਲ, ਜਗਸੀਰ ਸਿੰਘ ਸੀ.ਓ., ਨਿਮਰਤ ਸਿੰਘ ਭੁੱਚੋਕਾ, ਬਲਬੀਰ ਸਿੰਘ ਬੱਬਾ ਸੰਧੂ, ਜੱਗਾ ਸਰਪੰਚ, ਗੁਰਭਗਤ ਸਿੰਘ ਲਾਲੀ, ਗੁਰਜੰਟ ਸਿੰਘ ਕਾਲੀਏ ਵਾਲਾ, ਵਰਿੰਦਰ ਸ਼ਰਮਾ, ਜਥੇ. ਪਰਮਜੀਤ ਸਿੰਘ ਸਰਾਂ ਮੁੱਦਕੀ, ਵਿੱਕੀ ਨਾਗਪਾਲ, ਮਹਾਂਬੀਰ ਸਿੰਘ ਭੁੱਚੋਕਾ, ਬੋਹੜ ਸਿੰਘ ਭੈਲ, ਜੋਗਿੰਦਰ ਸਿੰਘ ਡੇਅਰੀ ਵਾਲਾ, ਦਵਿੰਦਰ ਕੁਮਾਰ ਪਿੰਕਾ ਸਾਬਕਾ ਐਮ.ਸੀ. ਮੁੱਦਕੀ, ਅਮਰੀਕ ਸਿੰਘ ਬਿੱਟੂ ਬੇਦੀ, ਸ਼ਿਵੀ ਅਗਰਵਾਲ, ਮਹਿੰਦਰ ਸਿੰਘ ਭੁੱਚੋ ਕਾ ਐਮ.ਸੀ., ਸੁਰਿੰਦਰ ਚਾਵਲਾ ਪੈਟਰੋਲ ਪੰਪ ਵਾਲੇ, ਕੁਲਦੀਪ ਸਿੰਘ ਬਰਾੜ, ਸਵਰਨ ਸਿੰਘ ਰੋਸਾ, ਸ਼ੀਤਲ ਅਗਰਵਾਲ, ਗੁਰਜੰਟ ਸਿੰਘ ਬਰਾੜ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਅਫ਼ਸਰ, ਅਮਰਜੀਤ ਸਿੰਘ ਖ਼ਾਲਸਾ, ਮਾਸਟਰ ਵਿਰਸਾ ਸਿੰਘ, ਗੁਰਜੰਟ ਸਿੰਘ ਬਾਸੀ, ਸੁਖਬੀਰ ਸਿੰਘ ਭਾਣੇ ਵਾਲਾ, ਸਤਨਾਮ ਸਿੰਘ ਬਾਸੀ, ਦਲੇਰ ਸਿੰਘ ਭੈਲ, ਰਾਣਾ ਭੈਲ, ਨਿਰਮਜੀਤ ਸਿੰਘ ਰੋਜ਼ੀ, ਜੋਗਿੰਦਰ ਸਿੰਘ ਸੰਧੂ ਛਿੰਦਾ, ਮਾਣਾ ਸੰਧੂ, ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ, ਚਰਨਜੀਤ ਸਿੰਘ ਸਾਮਾ, ਦਰਸ਼ਨ ਸਿੰਘ ਫੌਜੀ, ਸਰਬਜੀਤ ਸਿੰਘ ਬੱਬਲੀ, ਮਹਿੰਦਰ ਸਿੰਘ ਵਿਜੀਲੈਂਸ ਵਾਲੇ, ਤਰਨਦੀਪ ਸਿੰਘ ਰਾਜੂ ਸਾਬਕਾ ਐਮ.ਸੀ., ਕੁੱਕਾ ਚੰਦੜ ਬਲਦੇਵ ਪ੍ਰਾਪਰਟੀ ਡੀਲਰ, ਜਗਸੀਰ ਸਿੰਘ ਜੱਗਾ ਸਾਬਕਾ ਸਰਪੰਚ, ਵੀਰ ਸਿੰਘ ਲੋਹਾਮ, ਮੁਖਤਿਆਰ ਸਿੰਘ ਭਾਣੇ ਵਾਲੇ, ਸਤਵਿੰਦਰ ਸਿੰਘ ਬਿੰਦਰ ਪ੍ਰਧਾਨ, ਪੰਮਾ ਫਿੱਡੇ, ਹਰਬੰਸ ਸਿੰਘ ਜੈਦ, ਗੁਰਲਾਲ ਸਿੰਘ ਖੋਸਾ ਤੂੰਬੜ ਭੰਨ, ਸੁਰਿੰਦਰ ਚਾਵਲਾ, ਕੁਲਵਿੰਦਰ ਸਿੰਘ ਕਲਸੀ, ਗਗਨਾ ਕਲਸੀ ਆਦਿ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਅਕਾਲੀ ਆਗੂ ਬਲਦੇਵ ਸਿੰਘ ਨੇ ਸਟੇਜ ਸੈਕਟਰੀ ਦੀ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਤਲਵੰਡੀ ਭਾਈ ਦੇ ਸਬ ਤਹਿਸੀਲ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਹਰਪ੍ਰੀਤ ਹੀਰੋ ਨੇ ਫ਼ਤਹਿਗੜ੍ਹ ਸਭਰਾਂ ਤੋਂ ਸ਼ੁਰੂ ਕੀਤੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ
Ad Position 24