07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਮਹਿਲਾ ਵਰਕਰਾਂ ’ਚ ਭਾਰੀ ਉਤਸ਼ਾਹ-ਜਸਵਿੰਦਰ ਕੌਰ ਨੰਢਾ

ਜ਼ੀਰਾ,6 ਅਕਤੂਬਰ ( ਕਥੂਰੀਆ)- ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ 9 ਅਕਤੂਬਰ ਨੂੰ ਜ਼ੀਰਾ ਵਿਖੇ ਆਮਦ ਨੂੰ ਲੈ ਕੇ ਮਹਿਲਾ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਜ਼ੀਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੇ ਪ੍ਰਧਾਨ ਮੈਡਮ ਜਸਵਿੰਦਰ ਕੌਰ ਨੰਢਾ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਮੁੱਚੇ ਪੰਜਾਬ ਵਿਚ ਹਲਕਾ ਵਾਈਜ਼ ਸ਼ੁਰੂ ਕੀਤੀ ਗਈ ਮੁਹਿੰਮ,‘ਮਾਵਾਂ ਧੀਆਂ ਦੀ ਲਲਕਾਰ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਦੇ ਤਹਿਤ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸ਼ਹਿਨਸ਼ਾਹ ਮੈਰੇਜ ਪੈਲੇਸ ਜ਼ੀਰਾ ਵਿਖੇ ਬਾਅਦ ਦੁਪਹਿਰ 1 ਵਜੇ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਜ਼ੀਰਾ,6 ਅਕਤੂਬਰ ( ਕਥੂਰੀਆ)- ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ 9 ਅਕਤੂਬਰ ਨੂੰ ਜ਼ੀਰਾ ਵਿਖੇ ਆਮਦ ਨੂੰ ਲੈ ਕੇ ਮਹਿਲਾ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਜ਼ੀਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੇ ਪ੍ਰਧਾਨ ਮੈਡਮ ਜਸਵਿੰਦਰ ਕੌਰ ਨੰਢਾ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਮੁੱਚੇ ਪੰਜਾਬ ਵਿਚ ਹਲਕਾ ਵਾਈਜ਼ ਸ਼ੁਰੂ ਕੀਤੀ ਗਈ ਮੁਹਿੰਮ,‘ਮਾਵਾਂ ਧੀਆਂ ਦੀ ਲਲਕਾਰ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਦੇ ਤਹਿਤ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸ਼ਹਿਨਸ਼ਾਹ ਮੈਰੇਜ ਪੈਲੇਸ ਜ਼ੀਰਾ ਵਿਖੇ ਬਾਅਦ ਦੁਪਹਿਰ 1 ਵਜੇ ਪਹੁੰਚ ਰਹੇ ਹਨ। ਉਹਨਾਂ ਦੱਸਿਆ ਕਿ ਅਕਾਲੀ ਦਲ ਦੇ ਕਾਰਜਕਾਲ ਦੇ ਦੌਰਾਨ ਹੀ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸ ਦੇ ਕੰਮ ਹੋਏ ਹਨ। ਜਿਨਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਭਲੇ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਅੰਤ ਵਿਚ ਉਹਨਾਂ ਨੇ ਜ਼ੀਰਾ ਹਲਕੇ ਦੀਆਂ ਮਹਿਲਾ ਵਰਕਰਾਂ,ਆਮ ਔਰਤਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਹਰਸਿਮਰਤ ਕੌਰ ਬਾਦਲ ਦੀ ਆਮਦ ’ਤੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ 3.01 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਕਿਸਾਨਾਂ ਵਲੋਂ ਤਲਵੰਡੀ ਭਾਈ ਦੇ ਸਬ ਤਹਿਸੀਲ ਦਫ਼ਤਰ ਦਾ ਘਿਰਾਓ
Ad Position 24