3.01 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਨੇ 3. 01 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਨੇ 3.01 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਦਾਣਾ ਮੰਡੀ ਮੱਲਾਂਵਾਲਾ ਨੇੜੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਹੱਟਣ ਲੱਗੇ। ਜਿੰਨਾਂ ਨੂੰ ਪੁਲਿਸ ਪਾਰਟੀ ਵਲੋਂ ਰੋਕ ਕੇ ਤਲਾਸ਼ੀ ਲਈ ਗਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਦੋਵਾਂ ਕੋਲੋਂ 3.01 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਤਰਸੇਮ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਫਰੀਦੇ ਵਾਲਾ ਉਤਾੜ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਹਾਮਦ ਵਾਲਾ ਉਤਾੜ ਵਜੋਂ ਦੱਸੀ ਹੈ। ਪੁਲਿਸ ਮੁਤਾਬਕ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।