06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਡਰੋਨ ਸ਼ੋਅ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ

ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ ਵਿਸ਼ਾਲ ਅਤੇ ਸ਼ਾਨਦਾਰ ਡਰੋਨ ਸ਼ੋਅ ਸੰਗਤਾਂ ਲਈ ਯਾਦਗਾਰ ਬਣ ਗਿਆ। ਇਸ ਮੌਕੇ 500 ਡਰੋਨਾਂ ਰਾਹੀਂ ਅਸਮਾਨ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਮਹਾਨ ਸਿੱਖਿਆਵਾਂ ਅਤੇ ਸਰਬ-ਸਾਂਝੇ ਫ਼ਲਸਫ਼ੇ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

Ad Position 21
No active advertisement
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਡਰੋਨ ਸ਼ੋਅ ਦੌਰਾਨ ਵਿਧਾਇਕ ਦਹੀਯਾ ਨਾਲ ਬੈਠੇ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ। ਅਜੀਤ ਤਸਵੀਰ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ ਵਿਸ਼ਾਲ ਅਤੇ ਸ਼ਾਨਦਾਰ ਡਰੋਨ ਸ਼ੋਅ ਸੰਗਤਾਂ ਲਈ ਯਾਦਗਾਰ ਬਣ ਗਿਆ। ਇਸ ਮੌਕੇ 500 ਡਰੋਨਾਂ ਰਾਹੀਂ ਅਸਮਾਨ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਮਹਾਨ ਸਿੱਖਿਆਵਾਂ ਅਤੇ ਸਰਬ-ਸਾਂਝੇ ਫ਼ਲਸਫ਼ੇ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਸੁਮੇਲ ਨਾਲ ਕਰਵਾਇਆ ਗਿਆ ਇਹ ਡਰੋਨ ਸ਼ੋਅ ਪੰਜਾਬ ਸਰਕਾਰ ਦੀ ਇਕ ਵਿਲੱਖਣ ਅਤੇ ਸ਼ਲਾਘਾਯੋਗ ਪਹਿਲ ਹੈ। ਮੈਂਬਰ ਗਿੱਲ ਨੇ ਕਿਹਾ ਕਿ ਡਰੋਨ ਸ਼ੋਅ ਦੌਰਾਨ ਅਸਮਾਨ ਵਿਚ ਬਣਾਏ ਗਏ ਵੱਖ-ਵੱਖ ਚਿੱਤਰਾਂ ਅਤੇ ਸੰਦੇਸ਼ਾਂ ਰਾਹੀਂ ਗੁਰੂ ਜੀ ਦੀ ਬਾਣੀ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਮਨੁੱਖਤਾ, ਬਰਾਬਰੀ, ਭਾਈਚਾਰਕ ਸਾਂਝ, ਦਇਆ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੀ ਹੋਈ ਸੰਗਤ ਨੇ ਇਸ ਸ਼ਾਨਦਾਰ ਦ੍ਰਿਸ਼ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਪ੍ਰਾਪਤ ਕੀਤਾ। ਗਿੱਲ ਨੇ ਕਿਹਾ ਕਿ ਗੁਰੂ ਜੀ ਨੇ ਸਮਾਜ ਵਿਚੋਂ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਨੂੰ ਖਤਮ ਕਰਕੇ ਬਰਾਬਰੀ, ਆਪਸੀ ਪਿਆਰ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਜਾਂ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਜੋੜਨ ਦੀ ਇਹ ਕੋਸ਼ਿਸ਼ ਸਮੇਂ ਦੀ ਲੋੜ ਹੈ। ਗਿੱਲ ਨੇ ਅੱਗੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਅਜਿਹਾ ਵਿਸ਼ਾਲ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਉਣਾ ਸਮੁੱਚੇ ਇਲਾਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਜਿੱਥੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਮਿਲਿਆ, ਉੱਥੇ ਹੀ ਨੌਜਵਾਨਾਂ ਨੂੰ ਵੀ ਗੁਰੂ ਜੀ ਦੇ ਸਰਬ-ਸਾਂਝੇ ਅਤੇ ਮਨੁੱਖਤਾਵਾਦੀ ਸੰਦੇਸ਼ ਤੋਂ ਜਾਣੂ ਕਰਵਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕ ਰਜਨੀਸ਼ ਦਹੀਯਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨੇ ਚੇਅਰਮੈਨ ਬਣਨ ’ਤੇ ਸੰਧੂ ਨੂੰ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਨਵੀਂ ਮਜ਼ਬੂਤੀ ਦੀ ਉਮੀਦ - ਗੁਰਬਿੰਦਰ ਸੰਧੂ
Ad Position 24