06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ਆਪ’ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨੇ ਚੇਅਰਮੈਨ ਬਣਨ ’ਤੇ ਸੰਧੂ ਨੂੰ ਦਿੱਤੀ ਮੁਬਾਰਕਬਾਦ

ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਰਮੀਤ ਸਿੰਘ ਸੰਧੂ ਨਾਲ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਮੁਲਾਕਾਤ ਕਰਕੇ ਉਨ੍ਹਾਂ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ‘ਆਪ’ ਆਗੂਆਂ ਨੇ ਹਰਮੀਤ ਸਿੰਘ ਸੰਧੂ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦਾ ਚੇਅਰਮੈਨ ਬਣਨ ’ਤੇ ਹਰਮੀਤ ਸਿੰਘ ਸੰਧੂ ਨੂੰ ਵਧਾਈ ਦੇਣ ਸਮੇਂ ‘ਆਪ’ ਦੇ ਵੱਖ-ਵੱਖ ਵਿੰਗਾਂ ਦੇ ਆਗੂ। ਅਜੀਤ ਤਸਵੀਰ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਰਮੀਤ ਸਿੰਘ ਸੰਧੂ ਨਾਲ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਮੁਲਾਕਾਤ ਕਰਕੇ ਉਨ੍ਹਾਂ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ‘ਆਪ’ ਆਗੂਆਂ ਨੇ ਹਰਮੀਤ ਸਿੰਘ ਸੰਧੂ ਨੂੰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਹਰਮੀਤ ਸਿੰਘ ਸੰਧੂ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਨੌਜਵਾਨ ਵਰਕਰਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ ਅਤੇ ਮਾਰਕੀਟ ਕਮੇਟੀ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੀ ਉਮੀਦ ਹੈ। ਹਰਮੀਤ ਸਿੰਘ ਸੰਧੂ ਨੇ ਮੁਲਾਕਾਤ ਕਰਨ ਲਈ ਆਏ ‘ਆਪ’ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਨਿਸ਼ਾਨ ਸਿੰਘ ਸਰਪੰਚ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਨਿਰਮਲਜੀਤ ਸਿੰਘ, ਸਰਪੰਚ ਮਨਜੀਤ ਸਿੰਘ, ਨਵਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ, ਰਵੀ ਗਿੱਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਪਰਮਿੰਦਰ ਸੰਧੂ ਜੋਨ ਪ੍ਰਧਾਨ ਲੁਧਿਆਣਾ, ਰੋਸ਼ੀ ਸਰਪੰਚ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਖੁਸ਼ਵੀਰ ਮਾਨ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਸੁਖਦੀਪ ਸਿੰਘ ਉੱਗੋਕੇ (ਫਿਰੋਜ਼ਪੁਰ) ਜ਼ਿਲ੍ਹਾ ਪ੍ਰਧਾਨ, ਸੁਰਜੀਤ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ, ਸਿਮਰਜੀਤ ਸਿੰਘ ਬੱਲੂਆਣਾ, ਰਜਿੰਦਰ ਕੰਬੋਜ਼ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ, ਅਮਰਿੰਦਰ ਮਾਨ ਜ਼ਿਲ੍ਹਾ ਜਨਰਲ ਸੈਕਟਰੀ ਸ੍ਰੀ ਮੁਕਤਸਰ ਸਾਹਿਬ, ਪ੍ਰਬਜੋਤ ਸਿੰਘ ਹਲਕਾ ਪ੍ਰਧਾਨ ਮਲੋਟ, ਅਰਵਿੰਦ ਭੋਬੀਆ ਹਲਕਾ ਪ੍ਰਧਾਨ ਫਾਜ਼ਿਲਕਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾਂਦਾ ਹੈ-ਬੁੱਟਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਡਰੋਨ ਸ਼ੋਅ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ
Ad Position 24