ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾਂਦਾ ਹੈ-ਬੁੱਟਰ
ਮੱਖੂ, 6 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਕਿਸਾਨ ਨੂੰ ਜਦੋਂ ਉਸ ਦੀ ਫ਼ਸਲ ਦਾ ਵਾਜਬ ਭਾਅ ਨਹੀਂ ਮਿਲਦਾ ਤਾਂ ਉਹ ਮਾਯੂਸ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।
ਪ
ਪ੍ਰਧਾਨ ਦਲਜੀਤ ਸਿੰਘ ਬੁੱਟਰ
07-10-2026
ਮੱਖੂ, 6 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਕਿਸਾਨ ਨੂੰ ਜਦੋਂ ਉਸ ਦੀ ਫ਼ਸਲ ਦਾ ਵਾਜਬ ਭਾਅ ਨਹੀਂ ਮਿਲਦਾ ਤਾਂ ਉਹ ਮਾਯੂਸ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਜਦੋਂ ਵੀ ਕਿਸੇ ਫ਼ਸਲ ਦੀ ਖਰੀਦ ਦਾ ਸੀਜ਼ਨ ਆਉਂਦਾ ਹੈ ਤਾਂ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਣਕ ਦੇ ਭਾਅ ਵਿਚ ਕੀਤੇ ਗਏ 25 ਪੈਸੇ ਪ੍ਰਤੀ ਕਿਲੋ ਵਾਧੇ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਕਿਸਾਨਾਂ ਨਾਲ ਕੋਝੇ ਮਜ਼ਾਕ ਕਰਨੇ ਬੰਦ ਕਰਨ ਅਤੇ ਕਿਸਾਨਾਂ ਦੀ ਮਿਹਨਤ ਦਾ ਵਾਜਬ ਮੁੱਲ ਯਕੀਨੀ ਬਣਾਉਣ।ਸਰਪੰਚ ਬੁੱਟਰ ਨੇ ਫੂਡ ਸੇਫਟੀ ਵਿਭਾਗ ਫ਼ਿਰੋਜ਼ਪੁਰ ਦੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਮੁਅੱਤਲ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇੰਸਪੈਕਟਰ ਅਭਿਨਵ ਖੋਸਲਾ ਨੂੰ ਤੁਰੰਤ ਬਹਾਲ ਕਰਕੇ ਉਨ੍ਹਾਂ ਦੀ ਜੁਆਇਨਿੰਗ ਫਿਰੋਜ਼ਪੁਰ ਵਿਖੇ ਕਰਵਾਈ ਜਾਵੇ।