ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ, ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਕਾਲਜ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੁਝ ਸਮੇਂ ਲਈ ਮੋਨ ਧਾਰਨ ਕੀਤਾ ਗਿਆ।
ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ, ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਕਾਲਜ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੁਝ ਸਮੇਂ ਲਈ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।