06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਕਿਯੂ ਸਿੱਧੂਪੁਰ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ,6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਕਿਸਾਨਾਂ ਅਤੇ ਆਮ ਲੋਕਾਂ ਦੇ ਅਹਿਮ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਐੱਸ. ਡੀ.

Ad Position 21
No active advertisement
ਐੱਸ.ਡੀ.ਐੱਮ ਨੂੰ ਮੰਗ ਪੱਤਰ ਦੇਣ ਸਮੇਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰ 07-10-2026
ਫ਼ਿਰੋਜ਼ਪੁਰ,6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਕਿਸਾਨਾਂ ਅਤੇ ਆਮ ਲੋਕਾਂ ਦੇ ਅਹਿਮ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਐੱਸ.ਡੀ.ਐੱਮ. ਫ਼ਿਰੋਜ਼ਪੁਰ ਰਾਹੀਂ ਮੰਗ ਪੱਤਰ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ਿਰੋਜ਼ਪੁਰ ਦੇ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਵਲੋਂ ਆਪਣੀ ਡਿਊਟੀ ਦੌਰਾਨ ਨਕਲੀ ਪਨੀਰ, ਨਕਲੀ ਦੁੱਧ, ਮਿਲਾਵਟੀ ਮਿਠਾਈਆਂ ਅਤੇ ਨਕਲੀ ਘਿਉ ਸਮੇਤ ਖਾਣ-ਪੀਣ ਵਾਲੀਆਂ ਵਸਤਾਂ ਦੇ ਵੱਡੀ ਗਿਣਤੀ ਵਿਚ ਸੈਂਪਲ ਲੈ ਕੇ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਆਮ ਲੋਕਾਂ ਵਿਚ ਵੀ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਪ੍ਰਤੀ ਜਾਗਰੂਕਤਾ ਪੈਦਾ ਹੋਈ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੇ ਅਧਿਕਾਰੀ ਵਲੋਂ ਮਿਲਾਵਟਖੋਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕਰਨ ਦੀ ਬਜਾਏ ਉਸ ਨੂੰ ਮੁਅੱਤਲ ਕੀਤੇ ਜਾਣ ਕਾਰਨ ਲੋਕਾਂ ਅਤੇ ਵੱਖ-ਵੱਖ ਕਿਸਾਨ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਭਿਨਵ ਖੋਸਲਾ ਖ਼ਿਲਾਫ਼ ਕੀਤੀ ਕਾਰਵਾਈ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਵਿਚ ਮੁੜ ਡਿਊਟੀ ’ਤੇ ਬਹਾਲ ਕੀਤਾ ਜਾਵੇ। ਕਿਸਾਨ ਆਗੂਆਂ ਨੇ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜਦਕਿ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਥਾਵਾਂ ’ਤੇ ਸਰਕਾਰੀ ਖਰੀਦ ਦੀ ਬੋਲੀ ਅਤੇ ਬਾਰਦਾਨੇ ਸਮੇਤ ਲੋੜੀਂਦੇ ਪ੍ਰਬੰਧ ਪੂਰੇ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਤੁਰੰਤ ਬਾਰਦਾਨਾ ਪਹੁੰਚਾਇਆ ਜਾਵੇ, ਸਰਕਾਰੀ ਖਰੀਦ ਅਤੇ ਬੋਲੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਫਸਲ ਦੀ ਤੋਲ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਇਸ ਮੌਕੇ ਪਰਮਜੀਤ ਸਿੰਘ ਭੁੱਲਰ, ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਸਵਾਈ ਕੇ ਬਲਾਕ ਪ੍ਰਧਾਨ ਮਮਦੋਟ, ਕਿਦਾਰਾ ਸਿੰਘ, ਗੁਰਸੇਵਕ ਸਿੰਘ ਮੈਂਬਰ ਅਤੇ ਕਰਮਜੀਤ ਸਿੰਘ ਇਕਾਈ ਮੀਤ ਪ੍ਰਧਾਨ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੋਸਲਾ ਦੀ ਮੁਅੱਤਲੀ ਖ਼ਿਲਾਫ਼ ਭੜਕਿਆ ਲੋਕ ਰੋਹ-8 ਨੂੰ ਸੱਤ ਨੰਬਰ ਚੁੰਗੀ ’ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਅਗਲੀ ਖ਼ਬਰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24