06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੋਸਲਾ ਦੀ ਮੁਅੱਤਲੀ ਖ਼ਿਲਾਫ਼ ਭੜਕਿਆ ਲੋਕ ਰੋਹ-8 ਨੂੰ ਸੱਤ ਨੰਬਰ ਚੁੰਗੀ ’ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ)-ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਰੋਸ ਹੁਣ ਸੜਕਾਂ ’ਤੇ ਉਤਰਨ ਦੀ ਤਿਆਰੀ ਵਿਚ ਹੈ। ਵਿਭਾਗ ਨੂੰ ਦਿੱਤੇ 72 ਘੰਟਿਆਂ ਦੇ ਅਲਟੀਮੇਟਮ ਦੇ ਬਾਵਜੂਦ ਮੁਅੱਤਲੀ ਰੱਦ ਕਰਕੇ ਅਭਿਨਵ ਖੋਸਲਾ ਨੂੰ ਫ਼ਿਰੋਜ਼ਪੁਰ ਵਿਚ ਤਾਇਨਾਤ ਨਾ ਕੀਤੇ ਜਾਣ ਕਾਰਨ ਜਥੇਬੰਦੀਆਂ ਦਾ ਰੁਖ ਹੋਰ ਤਿੱਖਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ)-ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਰੋਸ ਹੁਣ ਸੜਕਾਂ ’ਤੇ ਉਤਰਨ ਦੀ ਤਿਆਰੀ ਵਿਚ ਹੈ। ਵਿਭਾਗ ਨੂੰ ਦਿੱਤੇ 72 ਘੰਟਿਆਂ ਦੇ ਅਲਟੀਮੇਟਮ ਦੇ ਬਾਵਜੂਦ ਮੁਅੱਤਲੀ ਰੱਦ ਕਰਕੇ ਅਭਿਨਵ ਖੋਸਲਾ ਨੂੰ ਫ਼ਿਰੋਜ਼ਪੁਰ ਵਿਚ ਤਾਇਨਾਤ ਨਾ ਕੀਤੇ ਜਾਣ ਕਾਰਨ ਜਥੇਬੰਦੀਆਂ ਦਾ ਰੁਖ ਹੋਰ ਤਿੱਖਾ ਹੋ ਗਿਆ ਹੈ। ਮੰਗਲਵਾਰ ਨੂੰ ਨਗਰ ਕੌਂਸਲ ਪਾਰਕ ਵਿਚ ਹੋਈ ਹੰਗਾਮੀ ਮੀਟਿੰਗ ਵਿਚ ਅਧਿਆਪਕ, ਪੱਤਰਕਾਰ, ਵਕੀਲ, ਰਾਜਨੀਤਿਕ, ਧਾਰਮਿਕ ਸਮੇਤ ਵੱਖ-ਵੱਖ ਵਿਭਾਗਾਂ ਅਤੇ ਯੂਨੀਅਨਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਢਾਈ ਸੌ ਤੋਂ ਵੱਧ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਾਜ਼ਰ ਲੋਕਾਂ ਨੇ ਇਕਜੁੱਟ ਹੋ ਕੇ ‘ਲੜਦੇ ਲੋਕ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਤੋਂ ਬਾਅਦ ਸੰਘਰਸ਼ ਤਹਿਤ 8 ਅਕਤੂਬਰ, ਵੀਰਵਾਰ ਨੂੰ ਫ਼ਿਰੋਜ਼ਪੁਰ ਛਾਉਣੀ ਦੀ ਸੱਤ ਨੰਬਰ ਚੁੰਗੀ ਨੂੰ ਪੂਰੀ ਤਰ੍ਹਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ। ਆਗੂਆਂ ਮੁਤਾਬਕ ਇਸ ਜਾਮ ਵਿਚ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਪਹੁੰਚਣਗੇ। ਜਦਕਿ ਹੋਰ ਜਥੇਬੰਦੀਆਂ ਦੇ ਮੈਂਬਰ ਵੀ ਆਪਣੇ ਵਾਹਨਾਂ ਨਾਲ ਸ਼ਾਮਲ ਹੋਣਗੇ। ਸੱਤ ਨੰਬਰ ਚੁੰਗੀ ਨੂੰ ਚਾਰੋਂ ਪਾਸਿਓਂ ਜਾਮ ਕਰਕੇ ਫ਼ਿਰੋਜ਼ਪੁਰ-ਮੋਗਾ-ਲੁਧਿਆਣਾ ਮਾਰਗ ’ਤੇ ਆਵਾਜਾਈ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ। ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਨਾਮ ਸਿੱਧੂ ਅਤੇ ਐਡਵੋਕੇਟ ਰੋਹਿਤ ਅਰੋੜਾ ਨੇ ਕਿਹਾ ਕਿ ਜਥੇਬੰਦੀਆਂ ਵਲੋਂ ਵਿਭਾਗ ਨੂੰ ਮੰਗ ਪੂਰੀ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਲਟਾ ਸ਼ਨੀਵਾਰ ਨੂੰ ਦੋ ਫੂਡ ਸੇਫਟੀ ਇੰਸਪੈਕਟਰਾਂ ਨੂੰ ਜੁਆਇਨ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ 8 ਅਕਤੂਬਰ ਦਾ ਸੰਘਰਸ਼ ਕਿਸੇ ਇਕ ਵਿਅਕਤੀ ਦੇ ਹੱਕ ਵਿਚ ਨਹੀਂ, ਸਗੋਂ ਫ਼ਿਰੋਜ਼ਪੁਰ ਵਿਚ ਮਿਲਾਵਟਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਕਈ ਫੂਡ ਸੇਫਟੀ ਇੰਸਪੈਕਟਰ ਅਤੇ ਅਧਿਕਾਰੀ ਤਾਇਨਾਤ ਰਹੇ ਹਨ, ਪਰ ਅਭਿਨਵ ਖੋਸਲਾ ਵਲੋਂ ਮਿਲਾਵਟਖੋਰੀ ਖ਼ਿਲਾਫ਼ ਜਿਸ ਪੱਧਰ ’ਤੇ ਕਾਰਵਾਈ ਕੀਤੀ ਗਈ, ਉਹ ਵੱਖਰੀ ਗੱਲ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਛੋਟੇ-ਵੱਡੇ ਦੁਕਾਨਦਾਰਾਂ, ਰੈਸਟੋਰੈਂਟਾਂ, ਢਾਬਿਆਂ ਤੋਂ ਇਲਾਵਾ ਦੁੱਧ, ਪਨੀਰ, ਖੋਆ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ। ਜਾਂਚ ਲਈ ਭੇਜੇ ਗਏ ਕਈ ਸੈਂਪਲ ਫੇਲ੍ਹ ਪਾਏ ਗਏ, ਜਿਸ ਤੋਂ ਬਾਅਦ ਸਬੰਧਤ ਕਾਰੋਬਾਰੀਆਂ ਖ਼ਿਲਾਫ਼ ਜੁਰਮਾਨੇ ਅਤੇ ਹੋਰ ਕਾਰਵਾਈ ਕੀਤੀ ਗਈ। ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦਾਅਵਾ ਕੀਤਾ ਕਿ ਅਭਿਨਵ ਖੋਸਲਾ ਵਲੋਂ ਪਿਛਲੇ ਸਾਲਾਂ ਦੌਰਾਨ ਲਗਾਏ ਗਏ ਕਈ ਅਜਿਹੇ ਜੁਰਮਾਨੇ ਵੀ ਵਸੂਲ ਕਰਵਾਏ ਗਏ। ਜੋ ਲੰਬੇ ਸਮੇਂ ਤੋਂ ਬਕਾਇਆ ਪਏ ਸਨ। ਇਸ ਨਾਲ ਸਰਕਾਰੀ ਮਾਲੀਏ ਵਿਚ ਵੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਧਿਕਾਰੀ ਨੂੰ ਹੀ ਹਟਾ ਦਿੱਤਾ ਜਾਵੇਗਾ ਤਾਂ ਇਸ ਨਾਲ ਮਿਲਾਵਟਖੋਰਾਂ ਦੇ ਹੌਸਲੇ ਵਧਣਗੇ। ਆਗੂਆਂ ਨੇ ਕਿਹਾ ਕਿ 8 ਅਕਤੂਬਰ ਨੂੰ ਸੱਤ ਨੰਬਰ ਚੁੰਗੀ ’ਤੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਪੂਰੀ ਤਰ੍ਹਾਂ ਸੜਕ ਜਾਮ ਦੇ ਰੂਪ ਵਿਚ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਅਭਿਨਵ ਖੋਸਲਾ ਦੀ ਮੁਅੱਤਲੀ ਰੱਦ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਫ਼ਿਰੋਜ਼ਪੁਰ ਵਿਚ ਤਾਇਨਾਤ ਕੀਤਾ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਮਿਲਾਵਟਖੋਰੀ ਖ਼ਿਲਾਫ਼ ਮੁਹਿੰਮ ਨੂੰ ਮੁੜ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਝੀਲ ’ਚ ਮਾਰੀ ਛਾਲ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ ਪੱਤਰ
Ad Position 24