08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੋਟਰਸਾਈਕਲ ਸਵਾਰ ਦੋ ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾਏ, ਗੰਭੀਰ ਜ਼ਖ਼ਮੀ ਹੋਣ ਉਪਰੰਤ ਮੌਤ

ਮੱਖੂ, 7 ਅਕਤੂਬਰ (ਕੁਲਵਿੰਦਰ ਸਿੰਘ)- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਵਿਚ ਸ਼ਾਮਲ ਹੋਣ ਲਈ ਬੀੜ ਸਾਹਿਬ ਵੱਲ ਮੋਟਰਸਾਈਕਲਾਂ ’ਤੇ ਜਾ ਰਹੇ ਨੌਜਵਾਨਾਂ ਨਾਲ ਮੱਖੂ ਰੇਲਵੇ ਫਾਟਕ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਪਏ ਖੱਡਿਆਂ ਵਿਚ ਮੋਟਰਸਾਈਕਲ ਵੱਜਣ ਤੋਂ ਬਾਅਦ ਜਾ ਰਹੀ ਟਰੈਕਟਰ-ਟਰਾਲੀ ਨਾਲ ਟਕਰਾ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 08-10-2026
ਮੱਖੂ, 7 ਅਕਤੂਬਰ (ਕੁਲਵਿੰਦਰ ਸਿੰਘ)- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਵਿਚ ਸ਼ਾਮਲ ਹੋਣ ਲਈ ਬੀੜ ਸਾਹਿਬ ਵੱਲ ਮੋਟਰਸਾਈਕਲਾਂ ’ਤੇ ਜਾ ਰਹੇ ਨੌਜਵਾਨਾਂ ਨਾਲ ਮੱਖੂ ਰੇਲਵੇ ਫਾਟਕ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਪਏ ਖੱਡਿਆਂ ਵਿਚ ਮੋਟਰਸਾਈਕਲ ਵੱਜਣ ਤੋਂ ਬਾਅਦ ਜਾ ਰਹੀ ਟਰੈਕਟਰ-ਟਰਾਲੀ ਨਾਲ ਟਕਰਾ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨਾਂ ਦੇ ਨਾਲ ਕੁੱਝ ਹੋਰ ਨੌਜਵਾਨ ਵੀ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਕ ਨੌਜਵਾਨ ਦੀ ਜ਼ੀਰਾ ਸਿਵਲ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਨੇ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਸੂਤਰਾਂ ਮੁਤਾਬਿਕ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਵਾਉਣ ਦੀ ਗੱਲ ਕਹੀ ਗਈ। ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਕਰਨ ਉਪਰੰਤ ਲਾਸ਼ਾਂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ। ਇਹ ਨੌਜਵਾਨ ਜ਼ਿਲ੍ਹਾ ਮੁਕਤਸਰ ਦੇ ਮਲੋਟ ਏਰੀਆ ਦੇ ਰਹਿਣ ਵਾਲੇ ਇਨ੍ਹਾਂ ਦਾ ਨਾਮ ਰਾਜਵਿੰਦਰ ਸਿੰਘ ਤੇ ਪਵਨਦੀਪ ਦੱਸਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਭਾਕਿਯੂ (ਕਾਦੀਆਂ) ਨੇ ਮੁੱਖ ਮੰਤਰੀ ਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ ਅਗਲੀ ਖ਼ਬਰ ਲੱਖੋ ਕੇ ਬਹਿਰਾਮ ਥਾਣੇ ਅੱਗੇ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਧਰਨਾ
Ad Position 24