08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਵੱਛ ਭਾਰਤ ਅਭਿਆਨ ਤਹਿਤ ਲਿਟਲ ਫ਼ਲਾਵਰ ਕਾਨਵੈਂਟ ਸਕੂਲ ’ਚ ਜਾਗਰੂਕਤਾ ਰੈਲੀ ਤੇ ਮੁਕਾਬਲੇ ਕਰਵਾਏ

ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 08-10-2026
ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸਿਸਟਰ ਪ੍ਰਭਾ, ਮਿਸਿਜ਼ ਮਿਸ਼ੂ ਗਰੋਵਰ ਤੇ ਮਿਸਿਜ਼ ਤਨੂੰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਉਨ੍ਹਾਂ ਦੇ ਨਾਲ ਰੈਲੀ ’ਚ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਵਲੋਂ ਸਫ਼ਾਈ ਨਾਲ ਸਬੰਧਿਤ ਨਾਅਰਿਆਂ ਅਤੇ ਸੁਨੇਹਿਆਂ ਰਾਹੀਂ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਯਤਨ ਕੀਤਾ ਗਿਆ। ਇਸੇ ਤਹਿਤ ਸਕੂਲ ਵਿਚ ਪੋਸਟਰ ਮੇਕਿੰਗ ਤੇ ਫਲੈਸ਼ ਕਾਰਡ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਦੌਰਾਨ ਪ੍ਰਿੰਸੀਪਲ ਸਿਸਟਰ ਪ੍ਰਭਾ ਤੇ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੇ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਪਰਖਦਿਆਂ ਜੇਤੂਆਂ ਦੀ ਚੋਣ ਕੀਤੀ ਗਈ। ਦੋਵਾਂ ਮੁਕਾਬਲਿਆਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਕਿਸਾਨ- ਐੱਸ.ਡੀ.ਐਮ. ਅਭਿਸ਼ੇਕ ਸ਼ਰਮਾ ਅਗਲੀ ਖ਼ਬਰ ਮੱਖੂ ਵਿਖੇ ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਵਲੋਂ ਏਕੀਕ੍ਰਿਤ ਸਿਹਤ ਜਾਂਚ ਕੈਂਪ
Ad Position 24