08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਬੀ.ਆਈ. ਜਾਂਚ ਭਾਜਪਾ ਨੇ ਨਹੀਂ ਹਾਈਕੋਰਟ ਨੇ ਕਰਵਾਈ- ਰਾਣਾ ਸੋਢੀ

ਫਿਰੋਜ਼ਪੁਰ, 7 ਅਕਤੂਬਰ (ਸੁਖਵਿੰਦਰ ਸਿੰਘ)– ਪੰਜਾਬ ਵਿਚ ਸੀ. ਬੀ.

Ad Position 21
No active advertisement
ਅਜੀਤ ਡੈਸਕ 08-10-2026
ਫਿਰੋਜ਼ਪੁਰ, 7 ਅਕਤੂਬਰ (ਸੁਖਵਿੰਦਰ ਸਿੰਘ)– ਪੰਜਾਬ ਵਿਚ ਸੀ.ਬੀ.ਆਈ. ਜਾਂਚ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਵਿਚਕਾਰ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਆਪ’ ਦੇ ਉਨ੍ਹਾਂ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਜਾਂਚ ਦਾ ਹੁਕਮ ਭਾਜਪਾ ਨੇ ਨਹੀਂ, ਸਗੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦਿੱਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਮਾਮਲੇ ਦੀ ਸ਼ੁਰੂਆਤ ਪੰਜਾਬ ਪੁਲਿਸ ਦੀ ਜਾਂਚ ਤੋਂ ਹੋਈ ਜਿਸ ਤੋਂ ਬਾਅਦ ਈ.ਡੀ. ਤੱਕ ਮਾਮਲਾ ਪਹੁੰਚਿਆ। ਰਾਣਾ ਸੋਢੀ ਨੇ ‘ਆਪ’ ਨੂੰ ਸਵਾਲ ਕਰਦਿਆਂ ਕਿਹਾ ਕਿ ਜੇ ਸੀ.ਬੀ.ਆਈ. ਜਾਂਚ ਦਾ ਹੁਕਮ ਹਾਈ ਕੋਰਟ ਨੇ ਦਿੱਤਾ ਹੈ ਤਾਂ ਇਸ ਵਿੱਚ ਭਾਜਪਾ ਦੀ ਕੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਜੋ ਵੀ ਤੱਥ ਸਾਹਮਣੇ ਆਉਣ, ਉਹ ਪੰਜਾਬ ਦੇ ਲੋਕਾਂ ਦੇ ਸਾਹਮਣੇ ਰੱਖੇ ਜਾਣ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਨੇ ਪੁਤਲੇ ਫ਼ੂਕੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਬੁੱਟਰ ਦੀ ਪ੍ਰਧਾਨਗੀ ਹੇਠ ਇਕਾਈ ਦਾ ਗਠਨ
Ad Position 24