ਕਿਸਾਨ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਨੇ ਪੁਤਲੇ ਫ਼ੂਕੇ
ਜ਼ੀਰਾ, 7 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ/ਹਰਜੀਤ ਸਿੰਘ ਗਿੱਲ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਫੂਡ ਸੇਫਟੀ ਅਫ਼ਸਰ ਅਨਿਭਵ ਖੋਸਲਾ ਨੂੰ ਫ਼ੂਡ ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ ਵਲੋਂ ਬਿਨਾਂ ਕਿਸੇ ਠੋਸ ਕਾਰਨ ਸਸਪੈਂਡ ਕੀਤੇ ਜਾਣ ਦੇ ਵਿਰੋਧ ਵਿਚ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਫ਼ੈਸਲੇ ਖ਼ਿਲਾਫ਼ ਅੱਜ ਜ਼ੀਰਾ ਦੇ ਘੰਟਾ ਘਰ ਚੌਕ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।
ਜ਼ੀਰਾ, 7 ਅਕਤੂਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ/ਹਰਜੀਤ ਸਿੰਘ ਗਿੱਲ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਫੂਡ ਸੇਫਟੀ ਅਫ਼ਸਰ ਅਨਿਭਵ ਖੋਸਲਾ ਨੂੰ ਫ਼ੂਡ ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ ਵਲੋਂ ਬਿਨਾਂ ਕਿਸੇ ਠੋਸ ਕਾਰਨ ਸਸਪੈਂਡ ਕੀਤੇ ਜਾਣ ਦੇ ਵਿਰੋਧ ਵਿਚ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਫ਼ੈਸਲੇ ਖ਼ਿਲਾਫ਼ ਅੱਜ ਜ਼ੀਰਾ ਦੇ ਘੰਟਾ ਘਰ ਚੌਕ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਐਗਜ਼ੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੀਨੀਅਰ ਆਗੂ ਪ੍ਰੀਤਮ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਤੇ ਮੰਦਭਾਗਾ ਹੈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਵਾਲੇ ਅਧਿਕਾਰੀ ਨੂੰ ਇਨਾਮ ਦੇਣ ਦੀ ਬਜਾਏ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਲੋਕਾਂ ਦੀ ਸਿਹਤ ਦੀ ਰਾਖੀ ਕਰਨਾ ਜੇਕਰ ਗੁਨਾਹ ਹੈ ਤਾਂ ਸਰਕਾਰ ਇਹ ਸਪੱਸ਼ਟ ਕਰੇ ਕਿ ਉਹ ਜਨਤਾ ਦੇ ਪੱਖ ਵਿਚ ਖੜ੍ਹੀ ਹੈ ਜਾਂ ਮਿਲਾਵਟਖੋਰ ਮਾਫ਼ੀਆ ਦੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਸਰਕਾਰ ਦੀ ਇਸ ਲੋਕ-ਵਿਰੋਧੀ ਨੀਤੀ ਦਾ ਢੁਕਵਾਂ ਜਵਾਬ ਦੇਵੇਗੀ। ਧਰਨੇ ਨੂੰ ਸਮਰਥਨ ਦਿੰਦਿਆਂ ਪੀ.ਡੀ.ਐੱਫ਼. ਦੇ ਰੇਸ਼ਮ ਸਿੰਘ ਭੁੱਲਰ ਸੂਬਾ ਪ੍ਰੈਸ ਸਕੱਤਰ, ਬਲਵਿੰਦਰ ਸਿੰਘ ਮੁਕਤਸਰ ਜ਼ਿਲ੍ਹਾ ਪ੍ਰਧਾਨ ਆਦਿ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਅਨਿਭਵ ਖੋਸਲਾ ਨੂੰ ਤੁਰੰਤ ਬਹਾਲ ਕਰਕੇ ਦੁਬਾਰਾ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਨਾ ਕੀਤਾ ਤਾਂ ਸਮੂਹ ਜਨਤਕ ਤੇ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਅਣਮਿੱਥੇ ਸਮੇਂ ਦਾ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਵਿਚ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਭੇਜ ਸਿੰਘ ਮਰੂੜ, ਹਰਪ੍ਰੀਤ ਸਿੰਘ ਲੌਂਗੋਦੇਵਾ, ਮੋਹਣ ਸਿੰਘ ਨੰਬਰਦਾਰ, ਤਰਸੇਮ ਸਿੰਘ ਰੂਪ ਸ਼ਹਿਰੀ ਬਲਾਕ ਪ੍ਰਧਾਨ, ਚਰਨਜੀਵ ਨਾਰੰਗ, ਪਿਆਰ ਕੌਰ ਸੰਤੂ ਵਾਲਾ, ਜਸਪਾਲ ਕੌਰ ਸੁੱਖੇਵਾਲਾ, ਪ੍ਰਧਾਨ ਜਰਨੈਲ ਸਿੰਘ ਭੁੱਲਰ, ਪ੍ਰਧਾਨ ਗੁਰਤੇਜ ਸਿੰਘ ਗਿੱਲ, ਜਸਵੰਤ ਸਿੰਘ ਨਾਮਦੇਵ, ਮਨਦੀਪ ਸਿੰਘ ਅਲੀਪੁਰ, ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ, ਜੋਗਿੰਦਰ ਸਿੰਘ ਮੱਲੇਵਾਲਾ, ਕੁਲਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਯਾਦਵਿੰਦਰ ਸਿੰਘ ਫਤਿਹਗੜ੍ਹ, ਦਵਿੰਦਰ ਸਿੰਘ ਚੁਰੀਆਂ, ਕੁਲਦੀਪ ਸਿੰਘ ਬੰਬ, ਇਕਬਾਲ ਸਿੰਘ ਬੋਤੀਆਂ ਵਾਲਾ, ਗੁਰਚਰਨ ਸਿੰਘ ਨੂਰਪੁਰ, ਗਿਆਨ ਸਿੰਘ ਸ਼ਾਹ ਵਾਲਾ, ਬਲਰਾਜ ਸਿੰਘ ਫੇਰੋਕੇ, ਅਮਨਦੀਪ ਸਿੰਘ ਕੱਚਰਭੱਨ, ਮੋਹਣ ਸਿੰਘ ਨੰਬਰਦਾਰ ਫੇਰੋਕੇ, ਐਨ.ਕੇ. ਨਾਰੰਗ, ਬਲਦੇਵ ਰਾਜ ਗਾਦੜੀ ਵਾਲਾ ਜਨਰਲ ਸਕੱਤਰ, ਬਾਬਾ ਗੁਰਚਰਨ ਸਿੰਘ ਜੀਰਾ, ਅੰਗਰੇਜ਼ ਸਿੰਘ ਅਟਵਾਲ, ਤਰਸੇਮ ਸਿੰਘ ਹਰਾਜ ਪ੍ਰਧਾਨ ਟਰੇਡ ਯੂਨੀਅਨ ਕੌਂਸਲ ਜ਼ੀਰਾ, ਕਾਮਰੇਡ ਕੁਲਵੰਤ ਸਿੰਘ, ਹਰਪਾਲ ਸਿੰਘ ਪੰਡੋਰੀ, ਹਰਬੰਸ ਸਿੰਘ ਸੇਖਾ ਜਨਰਲ ਸਕੱਤਰ ਸਹਾਰਾ ਕਲੱਬ, ਹਰਨੇਕ ਸਿੰਘ ਆਦਿ ਸ਼ਾਮਲ ਸਨ।