08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਸੇਵਾ ਸੰਕਲਪ ਨੂੰ ਸਮਰਪਿਤ ਭਾਜਪਾ ਵਲੋਂ ਫ਼ਿਰੋਜ਼ਪੁਰ ’ਚ ਵਿਸ਼ਾਲ ਯਾਤਰਾ

ਫ਼ਿਰੋਜ਼ਪੁਰ, 7 ਅਕਤੂਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਸੇਵਾ ਸੰਕਲਪ, ਸੁਸ਼ਾਸਨ, ਗਰੀਬ ਕਲਿਆਣ, ਦੇਸ਼ ਦੀ ਸੁਰੱਖਿਆ ਤੇ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਾਲੀ ਉਨ੍ਹਾਂ ਦੀ ਅਗਵਾਈ ਨੂੰ ਸਮਰਪਿਤ ਇਕ ਵਿਸ਼ਾਲ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਵਰਕਰਾਂ ਤੇ ਆਗੂਆਂ ਵਲੋਂ ਦਿੱਲੀ ਗੇਟ ਦੇ ਬਾਹਰ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਸੰਦੇਸ਼ ਨੂੰ ਲਾਈਵ ਸੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਸੇਵਾ ਸੰਕਲਪ, ਸੁਸ਼ਾਸਨ, ਗਰੀਬ ਕਲਿਆਣ, ਦੇਸ਼ ਦੀ ਸੁਰੱਖਿਆ ਤੇ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਾਲੀ ਉਨ੍ਹਾਂ ਦੀ ਅਗਵਾਈ ਨੂੰ ਸਮਰਪਿਤ ਇਕ ਵਿਸ਼ਾਲ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਵਰਕਰਾਂ ਤੇ ਆਗੂਆਂ ਵਲੋਂ ਦਿੱਲੀ ਗੇਟ ਦੇ ਬਾਹਰ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਸੰਦੇਸ਼ ਨੂੰ ਲਾਈਵ ਸੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਣ ਤੱਕ ਨਰਿੰਦਰ ਮੋਦੀ ਨੇ ਲਗਾਤਾਰ 25 ਸਾਲ ਦੇਸ਼ ਅਤੇ ਜਨਤਾ ਦੀ ਸੇਵਾ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੁਨੀਆ ਵਿਚ ਇਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸ਼ਕਤੀ ਵਜੋਂ ਆਪਣੀ ਪਛਾਣ ਬਣਾ ਰਿਹਾ ਹੈ। ਪ੍ਰੋਗਰਾਮ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਅਮਰਜੀਤ ਸਿੰਘ ਅਮਰੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਿੰਦਰ ਸਿੰਘ ਕੁੱਲ ਸਾਗਰ ਨਰੂਲਾ, ਹੀਰਾ ਸਿੰਘ ਪੁੱਗਲ, ਦਰਬਾਰਾ ਸਿੰਘ, ਦਵਿੰਦਰ ਸਿੰਘ, ਹੀਰਾ ਸਿੰਘ ਸੋਢੀ, ਅੰਗਰੇਜ਼ ਸਿੰਘ ਵੜਵਾਲ, ਪ੍ਰਦੀਪ ਨੰਦਾ, ਜ਼ਿਲ੍ਹਾ ਕਿਸਾਨ ਮੋਰਚਾ ਪ੍ਰਧਾਨ ਜੋਰਾਵਰ ਸਿੰਘ, ਯੁਵਾ ਮੋਰਚਾ ਪ੍ਰਧਾਨ ਰਾਜਨਬੀਰ ਸਿੰਘ, ਐੱਸ.ਸੀ. ਮੋਰਚਾ ਪ੍ਰਧਾਨ ਪ੍ਰਕਾਸ਼ ਸਿੰਘ, ਬਿੱਟੂ ਮਸੀਹ, ਗੁਰਮਨਜੋਤ ਸਿੰਘ, ਮਨੀਸ਼ ਸ਼ਰਮਾ, ਮੇਜਰ ਸਿੰਘ, ਉਪ ਪ੍ਰਧਾਨ ਬੂਟਾ ਸਿੰਘ ਰਾਣਾ ਰਾਏ, ਐਡਵੋਕੇਟ ਸੁਰਿੰਦਰ ਪਾਲ ਸਿੰਘ, ਵਿਕਰਮਜੀਤ ਪੋਜੋ ਕੇ, ਰਾਜਵਿੰਦਰ ਕੌਰ, ਮੌਨੂ ਰੱਖੜੀ, ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਵਿਕਰਮਜੀਤ ਸਿੰਘ ਪੋਜੋਕੇ, ਕਾਰਜ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਭੈਲ, ਟਿੰਕੂ ਬਾਂਸਲ, ਲੱਕੀ ਬੇਦੀ, ਮੋਹਿਤ ਢੱਲ, ਬਲਜੀਤ ਸਿੰਘ ਲੂਥਰਾ, ਨਵਨੀਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਦੀ ਜੇਬ ’ਚੋਂ ਮੋਬਾਈਲ ਕੱਢਦਾ ਚੋਰ ਕਾਬੂ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਨੇ ਪੁਤਲੇ ਫ਼ੂਕੇ
Ad Position 24