08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਭੁੱਲਰ ਨੇ ਲੋਕਾਂ ਨੂੰ ਦੱਸੀਆਂ ਸਰਕਾਰ ਦੀਆਂ ਪ੍ਰਾਪਤੀਆਂ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਆਮ ਆਦਮੀ ਪਾਰਟੀ ਵਲ਼ੋਂ ਮਾਨ ਦੇ ਮੁਨਾਫ਼ੇ ਘਰ-ਘਰ ਮੁਹਿੰਮ ਤਹਿਤ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਲੋਕਾਂ ਦਾ ਮਿਲ ਰਿਹਾ ਭਰਭੂਰ ਹੁੰਗਾਰਾ ਮਿਲ ਰਿਹਾ ਹੈ। ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਫ਼ਿਰੋਜ਼ਪੁਰ ਸ਼ਹਿਰੀ ਦੀ ਅਗਵਾਈ ਹੇਠ ਪਾਰਟੀ ਦੀਆਂ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੁਕਾਨ ਤੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਹਿਤ ਯੋਜਨਾਵਾਂ ਬਾਰੇ ਜਾਣੂ ਕਰਵਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਆਮ ਆਦਮੀ ਪਾਰਟੀ ਵਲ਼ੋਂ ਮਾਨ ਦੇ ਮੁਨਾਫ਼ੇ ਘਰ-ਘਰ ਮੁਹਿੰਮ ਤਹਿਤ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਲੋਕਾਂ ਦਾ ਮਿਲ ਰਿਹਾ ਭਰਭੂਰ ਹੁੰਗਾਰਾ ਮਿਲ ਰਿਹਾ ਹੈ। ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਫ਼ਿਰੋਜ਼ਪੁਰ ਸ਼ਹਿਰੀ ਦੀ ਅਗਵਾਈ ਹੇਠ ਪਾਰਟੀ ਦੀਆਂ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੁਕਾਨ ਤੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਹਿਤ ਯੋਜਨਾਵਾਂ ਬਾਰੇ ਜਾਣੂ ਕਰਵਾ ਰਹੀਆਂ ਹਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਪਾਣੀ ਦੇ ਖੇਤਰ ਵਿਚ ਅਹਿਮ ਕਦਮ ਚੁੱਕੇ ਹਨ। 300 ਯੂਨਿਟ ਮੁਫ਼ਤ ਬਿਜਲੀ, ਸਕੂਲ ਆਫ਼ ਐਮੀਨੈਂਸ, ਮੁਹੱਲਾ ਕਲੀਨਿਕ ਤੇ ਸਰਕਾਰੀ ਹਸਪਤਾਲਾਂ ਦੇ ਨਵੀਨੀਕਰਨ ਮਹਿਲਾ ਸਨਮਾਨ ਯੋਜਨਾ ਤਹਿਤ 1000 ਤੇ 1500 ਵਰਗੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਘਰ ਤੱਕ ਲਾਭ ਪਹੁੰਚਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਸਹੂਲਤਾਂ ਦਾ ਸਿੱਧਾ ਲਾਭ ਮਿਲ ਸਕੇ। ਸਥਾਨਕ ਨਿਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਵੀ ਵਿਧਾਇਕ ਨੂੰ ਦੱਸੀਆਂ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਹਿਮਾਂਸ਼ੂ ਠਾਕਰ, ਪਰਮਵੀਰ ਸਿੰਘ ਵੜੈਚ, ਮਨਜੀਤ ਸਿੰਘ ਔਲਖ ਚੇਅਰਮੈਨ, ਸਰਬਜੀਤ ਸਿੰਘ ਜੱਬਲ ਚੇਅਰਮੈਨ , ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਦਿਲਬਾਗ ਸਿੰਘ ਸਰਪੰਚ ਸੋਢੇਵਾਲਾ, ਦੀਪਕ ਨਾਰੰਗ, ਮਨੀਸ਼ ਮੋਂਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਗਜਿੰਦਰ ਅਗਰਵਾਲ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਡਿੰਪਲ ਕੰਤੋੜ ਐਡਵੋਕੇਟ ਲਖਵਿੰਦਰ ਸਿੰਘ, ਕੌਂਸਲਰ ਗੁਰਭੇਜ ਸਿੰਘ, ਪੀ.ਏ. ਹਰਸਿਮਰਨ ਸਿੰਘ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਕੱਲ੍ਹ ਜ਼ੀਰਾ ਦਾ ਦੌਰਾ ਅਗਲੀ ਖ਼ਬਰ ਵਿਧਾਇਕ ਦਹੀਯਾ ਨੇ ਤਲਵੰਡੀ ਭਾਈ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
Ad Position 24