09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਪੱਧਰੀ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵਲ਼ੋਂ ਵਿਵੇਕਾਨੰਦ ਵਰਲਡ ਪਬਲਿਕ ਸਕੂਲ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵਲ਼ੋਂ ਵਿਵੇਕਾਨੰਦ ਵਰਲਡ ਪਬਲਿਕ ਸਕੂਲ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਵਲ਼ੋਂ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਕੇ ਭੇਜਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਇਕ ਘੰਟੇ ਦੇ ਲਿਖਤੀ ਪੇਪਰ ਰਾਹੀਂ ਕਰਵਾਏ ਗਏ, ਜਿਸ ਵਿਚ ਪੰਜਾਬੀ ਭਾਸ਼ਾ, ਸਾਹਿਤ, ਧਰਮ, ਪ੍ਰਮੁੱਖ ਸ਼ਖ਼ਸੀਅਤਾਂ, ਸਭਿਆਚਾਰ, ਇਤਿਹਾਸ ਤੇ ਭੂਗੋਲ ਨਾਲ ਸਬੰਧਿਤ 100 ਪ੍ਰਸ਼ਨ ਸ਼ਾਮਲ ਸਨ। ਪ੍ਰਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ, ਸਰਟੀਫਿਕੇਟ ਤੇ ਭਾਸ਼ਾ ਵਿਭਾਗ ਵਲ਼ੋਂ ਪ੍ਰਕਾਸ਼ਿਤ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ.ਗੌਰਵ ਸਾਗਰ ਭਾਸਕਰ ਅਤੇ ਪ੍ਰਿੰਸੀਪਲ ਡੌਲੀ ਭਾਸਕਰ ਨੇ ਭਾਸ਼ਾ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਮੁਕਾਬਲਿਆਂ ਨੂੰ ਸਫਲ ਬਣਾਉਣ ਵਿਚ ਕੋਆਰਡੀਨੇਟਰ ਸ਼ਿਪਰਾ ਸਮੇਤ ਦੀਪਾ ਮਸੀਹ, ਗੁਰਸ਼ਰਨਜੀਤ ਸਿੰਘ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਟਾਫ਼ ਮੈਂਬਰ ਚੇਤਨ ਕੁਮਾਰ ਨੇ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ’ਚ ‘ਲਾਇਬ੍ਰੇਰੀ ਕਲੀਨਿਕ’ ਦਾ ਵਿਸ਼ੇਸ਼ ਉਪਰਾਲਾ ਕੀਤਾ ਅਗਲੀ ਖ਼ਬਰ ਵਾਹਿਗੁਰੂ ਕਾਲਜ ਵਿਖੇ ਐਨ.ਐੱਸ.ਐੱਸ.ਦਾ 7 ਰੋਜ਼ਾ ਕੈਂਪ ਸ਼ੁਰੂ
Ad Position 24