09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਗੌਰਮੈਂਟ ਪੈਨਸ਼ਨਰ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਹਰਭਜਨ ਚੰਦ ਸ਼ਰਮਾ ਦੀ ਪਤਨੀ ਰਾਜ ਰਾਣੀ ਸ਼ਰਮਾ ਦੀ ਅਚਾਨਕ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-10-2026
ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਗੌਰਮੈਂਟ ਪੈਨਸ਼ਨਰ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਹਰਭਜਨ ਚੰਦ ਸ਼ਰਮਾ ਦੀ ਪਤਨੀ ਰਾਜ ਰਾਣੀ ਸ਼ਰਮਾ ਦੀ ਅਚਾਨਕ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਸਰਹਾਲੀ ਤੇ ਸਤਪਾਲ ਸਿੰਘ ਸਹਿਗਲ ਨੇ ਪੈਨਸ਼ਨਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਮੂਹ ਇਕਾਈ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਈ ਕੋਰਟ ਦੇ ਫੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦਾ ਬਕਾਇਆ ਤੁਰੰਤ ਦਿੱਤਾ ਜਾਵੇ। ਸੰਸਥਾ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਰੈਲੀ ਵਿੱਚ ਜੀਰਾ ਤੋਂ ਵੱਡੀ ਗਿਣਤੀ ਵਿੱਚ ਰਿਟਾਇਰਡ ਮੁਲਾਜ਼ਮ ਹਿੱਸਾ ਲੈਣਗੇ। ਮੀਟਿੰਗ ਵਿੱਚ ਪਿਆਰਾ ਸਿੰਘ, ਨਛੱਤਰ ਸਿੰਘ ਜਨਰਲ ਸਕੱਤਰ, ਰਮੇਸ਼ ਭਾਟੀਆ, ਸੰਪੂਰਨ ਸਿੰਘ, ਸਲਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਪਾਲ ਜੀਰਵੀ, ਅਮਰ ਸਿੰਘ, ਪਰਮਜੀਤ ਕੌਰ, ਹਰਭਜਨ ਸਿੰਘ ਮੂਖੂ, ਨਸੀਬ ਸਰਮਾ, ਅਸ਼ਵਨੀ ਲੂੰਬਾ , ਹਰਪਾਲ ਸਿੰਘ, ਨਰੇਸ਼ ਕੁਮਾਰ, ਜੋਗਿੰਦਰ ਸਿੰਘ ਝੱਤਰਾ, ਗੁਰਦੀਪ ਸਿੰਘ, ਸੁਰਜੀਤ ਸਿੰਘ ਕੋਹਾਲਾ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚਾਰ ਰੋਜ਼ਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਕਈ ਪਰਿਵਾਰ ਮੁੜ ਕਾਂਗਰਸ ’ਚ ਸ਼ਾਮਿਲ
Ad Position 24