09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਗਊਸ਼ਾਲਾਵਾਂ ਦੇ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 8 ਅਕਤੂਬਰ(ਸੁਖਵਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਅੱਜ ਫਿਰੋਜ਼ਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਧਾਨਾਂ/ਸੇਵਾਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਗਊਸ਼ਾਲਾਵਾਂ ਦੀਆਂ ਸਮੱਸਿਆਵਾਂ, ਗਊਧਨ ਦੀ ਸੇਵਾ-ਸੰਭਾਲ ਤੇ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ(ਸੁਖਵਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਅੱਜ ਫਿਰੋਜ਼ਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਧਾਨਾਂ/ਸੇਵਾਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਗਊਸ਼ਾਲਾਵਾਂ ਦੀਆਂ ਸਮੱਸਿਆਵਾਂ, ਗਊਧਨ ਦੀ ਸੇਵਾ-ਸੰਭਾਲ ਤੇ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਵੀ ਹਾਜ਼ਰ ਸਨ। ਕੀਮਤੀ ਭਗਤ ਨੇ ਕਿਹਾ ਕਿ ਸੂਬੇ ਦੀਆਂ 518 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਖ਼ਮੀ ਤੇ ਬਿਮਾਰ ਗਊਧਨ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਉਣ ਲਈ ਮੁਫ਼ਤ ਕਾਓ ਲਿਫਟਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ ਜਿਸ ’ਤੇ ਪੰਜਾਬ ਸਰਕਾਰ ਵਲੋਂ ਕਰੀਬ 3 ਕਰੋੜ 6 ਲੱਖ ਰੁਪਏ ਖਰਚ ਕੀਤੇ ਗਏ ਹਨ। ਗਊ ਹੱਤਿਆ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਗਏ ਹਨ। ਮੀਟਿੰਗ ਦੌਰਾਨ ਗਊਸ਼ਾਲਾਵਾਂ ਦੇ ਪ੍ਰਧਾਨਾਂ ਅਤੇ ਸੇਵਾਦਾਰਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸ੍ਰੀ ਕੀਮਤੀ ਭਗਤ ਦੇ ਧਿਆਨ ਵਿਚ ਲਿਆਂਦੇ ਗਏ। ਮੀਟਿੰਗ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਨਵਰ ਅਨੂਪ ਕਲੇਰ, ਈ.ਓ.ਐਮ.ਸੀ. ਨਰਿੰਦਰ ਕੁਮਾਰ, ਵੈਟਰਨਰੀ ਅਫ਼ਸਰ ਡਾ. ਗੁਰਲੀਨ ਸਿੰਘ, ਡਾ. ਮਨਦੀਪ ਕੌਰ, ਡਾ. ਈਸ਼ਾ, ਡਾ. ਗੁਰਲੀਨ ਕੌਰ, ਡਾ. ਰੁਪਿੰਦਰਜੀਤ ਕੌਰ, ਡਾ. ਅਰਸ਼ਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਹਿਰਾ ਰੋਹੀ ਦੀ ਸੰਗਤ ਵਲੋਂ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਸ਼ੁਰੂ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚਾਰ ਰੋਜ਼ਾ ਮੈਡੀਕਲ ਕੈਂਪ ਲਗਾਇਆ
Ad Position 24