08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਾਲਜਾਂ ਦੇ ਵਿਕਾਸ ਤੇ ਵਿਦਿਆਰਥੀ ਸਹੂਲਤਾਂ ਨੂੰ ਪਹਿਲ ਦੇ ਰਹੇ ਹਰਜਿੰਦਰ ਸਿੰਘ ਧਾਮੀ- ਜਥੇਦਾਰ ਤਲਵੰਡੀ

ਤਲਵੰਡੀ ਭਾਈ, 8 ਅਕਤੂਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋ. ਰਾਜਵਿੰਦਰ ਕੌਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਅਧਿਆਪਕਾਂ ਨਾਲ ਮੀਟਿੰਗ ਹੋਈ।

Ad Position 21
No active advertisement
ਜਥੇਦਾਰ ਸਤਪਾਲ ਸਿੰਘ ਤਲਵੰਡੀ 09-10-2026
ਤਲਵੰਡੀ ਭਾਈ, 8 ਅਕਤੂਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋ.ਰਾਜਵਿੰਦਰ ਕੌਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਅਧਿਆਪਕਾਂ ਨਾਲ ਮੀਟਿੰਗ ਹੋਈ। ਇਸ ਮੌਕੇ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕਾਲਜਾਂ ਦੀ ਤਰੱਕੀ ਅਤੇ ਉੱਚ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜਾਂ ਨੂੰ ਸਿਰਫ਼ ਡਿਗਰੀਆਂ ਪ੍ਰਦਾਨ ਕਰਨ ਵਾਲੇ ਅਦਾਰਿਆਂ ਤੱਕ ਸੀਮਤ ਰੱਖਣ ਦੀ ਬਜਾਏ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਹੁਨਰ ਨਿਰਮਾਣ ਤੇ ਰੁਜ਼ਗਾਰਮੁਖੀ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੀਆਂ ਪਹਿਲਕਦਮੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਉਪਰਾਲਿਆਂ ਨਾਲ ਸ਼੍ਰੋਮਣੀ ਕਮੇਟੀ ਦੇ ਕਾਲਜ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਉਸਾਰੀ ’ਚ ਹੋਰ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਜਿੱਤੀ ਓਵਰਆਲ ਟਰਾਫੀ
Ad Position 24