08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੀਟਿੰਗ

ਮੱਲਾਂਵਾਲਾ, 8 ਅਕਤੂਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂਵਾਲਾ ਦੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਕਾਮਲਵਾਲਾ ਵਿਖੇ ਟਹਿਲ ਸਿੰਘ ਕਾਮਲਵਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 09-10-2026
ਮੱਲਾਂਵਾਲਾ, 8 ਅਕਤੂਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂਵਾਲਾ ਦੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਕਾਮਲਵਾਲਾ ਵਿਖੇ ਟਹਿਲ ਸਿੰਘ ਕਾਮਲਵਾਲਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫ਼ਸਲਾਂ ਦੇ ਭਾਅ ਵਿਚ ਕੀਤੇ ਵਾਧੇ ਨੂੰ ਨਾਕਾਫ਼ੀ ਦੱਸਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਏ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਪਹੁੰਚ ਰਹੇ ਹਨ। ਇਸ ਲਈ ਸਰਕਾਰ ਵੱਲੋਂ ਮੰਡੀਆਂ ਵਿਚ ਤੁਰੰਤ ਲੋੜੀਂਦੇ ਅਧਿਕਾਰੀ ਤਾਇਨਾਤ ਕਰਨ ਦੇ ਨਾਲ-ਨਾਲ ਬਾਰਦਾਨੇ ਅਤੇ ਫ਼ਸਲ ਦੀ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਸਮਝੌਤਿਆਂ ਨੂੰ ਲਾਗੂ ਨਾ ਕਰਨ ਕਾਰਨ ਕਿਸਾਨਾਂ ਵਿਚ ਰੋਸ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵਲੋਂ ਸਰਕਾਰ ਨੂੰ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਵੱਡੇ ਸੰਘਰਸ਼ ਸ਼ੁਰੂ ਕਰਨ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਜ਼ੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਜੈਬੰ, ਸਕੱਤਰ ਗੁਰਮੇਲ ਸਿੰਘ, ਸਾਹਿਬ ਸਿੰਘ, ਮੱਸਾ ਸਿੰਘ, ਗੁਰਮੁੱਖ ਸਿੰਘ, ਜੋਗਾ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਤੋਂ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਅਗਲੀ ਖ਼ਬਰ ਕਾਲਜਾਂ ਦੇ ਵਿਕਾਸ ਤੇ ਵਿਦਿਆਰਥੀ ਸਹੂਲਤਾਂ ਨੂੰ ਪਹਿਲ ਦੇ ਰਹੇ ਹਰਜਿੰਦਰ ਸਿੰਘ ਧਾਮੀ- ਜਥੇਦਾਰ ਤਲਵੰਡੀ
Ad Position 24