ਸੀ.ਬੀ.ਆਈ. ਜਾਂਚ ਤੋਂ ਸੱਚਾਈ ਸਾਹਮਣੇ ਆਵੇਗੀ-ਸਰਬਜੀਤ ਸਿੰਘ ਬਾਠ
ਫ਼ਿਰੋਜ਼ਪੁਰ, 8 ਅਕਤੂਬਰ (ਸੁਖਵਿੰਦਰ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੀ. ਬੀ.
ਭ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਅਤੇ ਭਾਜਪਾ ਆਗੂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ। ਤਸਵੀਰ : ਸੁਖਵਿੰਦਰ ਸਿੰਘ
09-10-2026
ਫ਼ਿਰੋਜ਼ਪੁਰ, 8 ਅਕਤੂਬਰ (ਸੁਖਵਿੰਦਰ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੀ.ਬੀ.ਆਈ. ਜਾਂਚ ਦੇ ਦਿੱਤੇ ਹੁਕਮਾਂ ਦਾ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਇਹ ਗੱਲ ਸਪੱਸ਼ਟ ਹੋਣੀ ਚਾਹੀਦੀ ਹੈ ਕਿ ਸੀ.ਬੀ.ਆਈ. ਜਾਂਚ ਦਾ ਹੁਕਮ ਭਾਰਤੀ ਜਨਤਾ ਪਾਰਟੀ ਵਲੋਂ ਨਹੀਂ ਦਿੱਤਾ ਗਿਆ। ਸਗੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਪਟੀਸ਼ਨ ਵਿਚ ਈ.ਡੀ. ਵਲੋਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਭੇਜੇ ਗਏ ਪੱਤਰਾਂ ’ਤੇ ਕਾਰਵਾਈ ਨਾ ਹੋਣ ਦਾ ਮੁੱਦਾ ਉਠਾਇਆ ਗਿਆ ਸੀ। ਬਾਠ ਨੇ ਕਿਹਾ ਕਿ ਈ.ਡੀ. ਵਲੋਂ ਪੰਜਾਬ ਪੁਲਿਸ ਨੂੰ ਕਈ ਪੱਤਰ ਭੇਜੇ ਜਾਣ ਦੇ ਬਾਵਜੂਦ ਜਦੋਂ ਐੱਫ.ਆਈ.ਆਰ. ਦਰਜ ਕਰਕੇ ਅੱਗੇ ਦੀ ਕਾਰਵਾਈ ਨਹੀਂ ਹੋਈ ਤਾਂ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਲੋੜ ਨੂੰ ਦੇਖਦਿਆਂ ਸੀ.ਬੀ.ਆਈ. ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਅਤੇ ਇਸ ਨਾਲ ਸਬੰਧਿਤ ਵਿਅਕਤੀਆਂ ਨੂੰ ਆਪਣੇ ’ਤੇ ਲੱਗੇ ਦੋਸ਼ ਬੇਬੁਨਿਆਦ ਹੋਣ ਦਾ ਪੂਰਾ ਭਰੋਸਾ ਹੈ ਤਾਂ ਉਨ੍ਹਾਂ ਨੂੰ ਸੁਤੰਤਰ ਜਾਂਚ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਸੀ.ਬੀ.ਆਈ. ਨੂੰ ਆਪਣੀ ਜਾਂਚ ਨਿਰਪੱਖ ਢੰਗ ਨਾਲ ਕਰਨ ਦਿੱਤੀ ਜਾਣੀ ਚਾਹੀਦੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣ, ਉਹ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਜ਼ਾਹਿਰ ਕੀਤਾ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਸਿੰਘ ਕੁੱਲ ਸਾਗਰ ਨਰੂਲਾ, ਦੀਪਕ ਸ਼ਰਮਾ, ਹੀਰਾ ਸਿੰਘ ਪੁੱਗਲ, ਦਰਬਾਰਾ ਸਿੰਘ, ਦਵਿੰਦਰ ਸਿੰਘ ਜੰਗ, ਹੀਰਾ ਸਿੰਘ ਸੋਢੀ, ਅੰਗਰੇਜ ਸਿੰਘ ਵੜਵਾਲ, ਪ੍ਰਦੀਪ ਨੰਦਾ, ਜ਼ਿਲ੍ਹਾ ਕਿਸਾਨ ਮੋਰਚਾ ਪ੍ਰਧਾਨ ਜ਼ੋਰਾਵਰ ਸਿੰਘ, ਯੁਵਾ ਮੋਰਚਾ ਪ੍ਰਧਾਨ ਰਾਜਨਬੀਰ ਸਿੰਘ, ਐਸ.ਸੀ. ਮੋਰਚਾ ਪ੍ਰਧਾਨ ਪ੍ਰਕਾਸ਼ ਸਿੰਘ, ਬਿੱਟੂ ਮਸੀਹ, ਗੁਰਮਨ ਜੋਤ ਸਿੰਘ, ਮਨੀਸ਼ ਸ਼ਰਮਾ, ਮੇਜਰ ਸਿੰਘ, ਉਪ ਪ੍ਰਧਾਨ ਬੋਟਾ ਸਿੰਘ ਰਾਣਾ ਰਾਏ, ਐਡਵੋਕੇਟ ਸੁਰਿੰਦਰ ਪਾਲ ਸਿੰਘ,ਕਾਰਜ ਸਿੰਘ, ਲੱਕੀ ਬੇਦੀ, ਮੋਹਿਤ ਢੱਲ, ਬਲਜੀਤ ਸਿੰਘ ਲੁਥਰਾ ਅਤੇ ਨਵਨੀਤ ਸ਼ਰਮਾ ਆਦਿ ਹਾਜ਼ਰ ਸਨ।