08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀਪੂ ਹੋਲਡਰ ਦੀਆਂ ਮਨਮਾਨੀਆਂ ਖ਼ਿਲਾਫ਼ ਮਜ਼ਦੂਰ ਯੂਨੀਅਨ ਵਲੋਂ ਫੂਡ ਸਪਲਾਈ ਵਿਭਾਗ ਨੂੰ ਸ਼ਿਕਾਇਤ

ਗੁਰੂਹਰਸਹਾਏ, 8 ਅਕਤੂਬਰ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਦੇ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਪਿੰਡ ਛਾਂਗਾ ਰਾਏ ਉਤਾੜ ਦੇ ਡੀਪੂ ਹੋਲਡਰ ਦੀਆਂ ਕਥਿਤ ਮਨਮਾਨੀਆਂ ਤੇ ਰਾਸ਼ਨ ਦੀ ਵੰਡ ਵਿਚ ਕਾਣੀ ਵੰਡ ਦੇ ਦੋਸ਼ਾਂ ਨੂੰ ਲੈ ਕੇ ਫੂਡ ਸਪਲਾਈ ਵਿਭਾਗ ਗੁਰੂਹਰਸਹਾਏ ਦੇ ਐੱਫ. ਏ.

Ad Position 21
No active advertisement
ਏ.ਐਫ.ਐਸ.ਓ. ਨੂੰ ਮਿਲਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ : ਕਪਿਲ ਕੰਧਾਰੀ 09-10-2026
ਗੁਰੂਹਰਸਹਾਏ, 8 ਅਕਤੂਬਰ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਦੇ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਪਿੰਡ ਛਾਂਗਾ ਰਾਏ ਉਤਾੜ ਦੇ ਡੀਪੂ ਹੋਲਡਰ ਦੀਆਂ ਕਥਿਤ ਮਨਮਾਨੀਆਂ ਤੇ ਰਾਸ਼ਨ ਦੀ ਵੰਡ ਵਿਚ ਕਾਣੀ ਵੰਡ ਦੇ ਦੋਸ਼ਾਂ ਨੂੰ ਲੈ ਕੇ ਫੂਡ ਸਪਲਾਈ ਵਿਭਾਗ ਗੁਰੂਹਰਸਹਾਏ ਦੇ ਐੱਫ.ਏ.ਐੱਸ.ਓ. ਸੋਨਾ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡੀਪੂ ਹੋਲਡਰ ਖ਼ਿਲਾਫ਼ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ। ਯੂਨੀਅਨ ਦੇ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਅਤੇ ਇੰਦਰਜੀਤ ਸਿੰਘ ਕ੍ਰਾਂਤੀ ਛਾਂਗਾ ਰਾਏ ਉਤਾੜ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਛਾਂਗਾ ਰਾਏ ਉਤਾੜ ਦੇ ਡੀਪੂ ਹੋਲਡਰ ਵਲੋਂ ਲੰਮੇ ਸਮੇਂ ਤੋਂ ਰਾਸ਼ਨ ਕਾਰਡ ਧਾਰਕਾਂ ਨਾਲ ਕਥਿਤ ਤੌਰ ’ਤੇ ਧੱਕਾ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਰਾਸ਼ਨ ਵਿਚ ਕਥਿਤ ਕਟੌਤੀ ਕਰਕੇ ਘੱਟ ਰਾਸ਼ਨ ਦੇਣਾ, ਕਾਰਡ ਧਾਰਕਾਂ ਦਾ ਅੰਗੂਠਾ ਲਗਵਾਉਣ ਤੋਂ ਬਾਅਦ ਮਸ਼ੀਨ ਰਾਹੀਂ ਪਰਚੀ ਦੇਣ ਦੀ ਬਜਾਏ ਆਰਜ਼ੀ ਕਾਗਜ਼ ’ਤੇ ਪਰਚੀ ਦੇਣਾ, ਖਾਲੀ ਬੋਰੀ ਵਾਪਸ ਕਰਵਾਉਣਾ ਤੇ ਇਤਰਾਜ਼ ਕਰਨ ਵਾਲੇ ਮਜ਼ਦੂਰਾਂ ਨੂੰ ਕਥਿਤ ਧਮਕੀਆਂ ਦੇਣ ਵਰਗੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਪਿੰਡ ਦੇ ਮਜ਼ਦੂਰ ਆਗੂਆਂ ਤੇ ਲੋਕਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਵੀ ਰੋਸ ਪ੍ਰਗਟ ਕੀਤਾ ਗਿਆ ਸੀ ਤੇ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਸ਼ਿਕਾਇਤਾਂ ਦੇ ਆਧਾਰ ’ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਅਗਲੇ ਹੀ ਦਿਨ ਪਿੰਡ ਛਾਂਗਾ ਰਾਏ ਉਤਾੜ ਵਿਖੇ ਪਹੁੰਚ ਕੇ ਸ਼ਿਕਾਇਤਕਰਤਾ ਮਜ਼ਦੂਰ ਆਗੂਆਂ ਤੇ ਪਿੰਡ ਵਾਸੀਆਂ ਦੇ ਬਿਆਨ ਦਰਜ ਕੀਤੇ ਗਏ ਸਨ। ਇਸ ਮੌਕੇ ਅਧਿਕਾਰੀਆਂ ਵਲੋਂ ਡੀਪੂ ਹੋਲਡਰ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਯੂਨੀਅਨ ਦੇ ਵਫ਼ਦ ਨੇ ਮੁੜ ਫੂਡ ਸਪਲਾਈ ਵਿਭਾਗ ਦੇ ਗੁਰੂਹਰਸਹਾਏ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮਾਮਲੇ ਸਬੰਧੀ ਜਾਣਕਾਰੀ ਲਈ। ਵਫ਼ਦ ਨੂੰ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਡੀਪੂ ਹੋਲਡਰ ਖ਼ਿਲਾਫ਼ ਰਿਪੋਰਟ ਤਿਆਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਲਈ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡੀਪੂ ਹੋਲਡਰ ਵਲੋਂ ਕੀਤੀ ਜਾ ਰਹੀ ਰਾਸ਼ਨ ਦੀ ਸਪਲਾਈ ਵੀ ਕੱਟ ਦਿੱਤੀ ਗਈ ਹੈ। ਅਧਿਕਾਰੀਆਂ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪਿੰਡ ਛਾਂਗਾ ਰਾਏ ਉਤਾੜ ਵਿਚ ਰਹਿੰਦੀ ਕਣਕ ਅਤੇ ਅੱਗੇ ਤੋਂ ਵੰਡੀ ਜਾਣ ਵਾਲੀ ਕਣਕ ਦੀ ਵੰਡ ਪਿੰਡ ਦੇ ਮਜ਼ਦੂਰ ਆਗੂਆਂ ਤੇ ਲੋਕਾਂ ਵਲੋਂ ਚੁਣੀ ਗਈ ਛੇ ਮੈਂਬਰੀ ਕਮੇਟੀ ਦੀ ਹਾਜ਼ਰੀ ਵਿਚ ਕੀਤੀ ਜਾਵੇਗੀ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਦੀਆਂ ਮਸ਼ੀਨ ਰਾਹੀਂ ਪਰਚੀਆਂ ਕੱਟ ਕੇ ਨਿਯਮਾਂ ਅਨੁਸਾਰ ਕਣਕ ਵੰਡੀ ਜਾਵੇਗੀ। ਇਸ ਮੌਕੇ ਮਜ਼ਦੂਰ ਆਗੂ ਬੋਹੜ ਸਿੰਘ ਬੀੜ ਹਰਬੰਸਪੁਰਾ, ਡਾ.ਦਲੀਪ ਸਿੰਘ, ਸਤਪਾਲ ਸਿੰਘ, ਲੱਡੂ ਸਿੰਘ ਤੇ ਗੁਰਮੀਤ ਸਿੰਘ ਛਾਂਗਾ ਰਾਏ ਉਤਾੜ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਭਿਨਵ ਖੋਸਲਾ ਦੀ ਬਹਾਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24