09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਘਰ ’ਚ ਵੜ ਰਿਹਾ ਗੰਦਾ ਪਾਣੀ, ਰਹਿਣਾ ਹੋਇਆ ਮੁਸ਼ਕਿਲ

ਮੱਲਾਂਵਾਲਾ, 9 ਅਕਤੂਬਰ (ਬਲਬੀਰ ਸਿੰਘ ਜੋਸਨ)-ਨਗਰ ਪੰਚਾਇਤ ਮੱਲਾਂਵਾਲਾ ਵਿਚ ਵਿਕਾਸ ਕਾਰਜਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਮੱਲਾਂਵਾਲਾ ਦੇ ਵਾਰਡ ਨੰਬਰ 12 ਦੇ ਵਸਨੀਕ ਜਨਕ ਰਾਜ ਮੋਂਗਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਮੂਹਰੇ ਲੰਘਦੀ ਨਾਲੀ ਪਿਛਲੇ ਕਰੀਬ 19 ਸਾਲਾਂ ਤੋਂ ਨਹੀਂ ਬਣਾਈ ਗਈ, ਜਿਸ ਕਾਰਨ ਨਾਲੀ ਦਾ ਪਾਣੀ ਉਨ੍ਹਾਂ ਦੇ ਘਰ ਦੀਆਂ ਨੀਂਹਾਂ ’ਚ ਪੈ ਰਿਹਾ ਹੈ, ਉੱਥੇ ਹੀ ਬਰਸਾਤ ਦੇ ਦਿਨਾਂ ਵਿਚ ਨਾਲੀ ਦਾ ਗੰਦਾ ਤੇ ਬਦਬੂਦਾਰ ਪਾਣੀ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਜਾਂਦਾ ਹੈ।

Ad Position 21
No active advertisement
ਜਨਕ ਰਾਜ ਮੋਂਗਾ ਘਰ ਦੇ ਸਾਹਮਣੇ ਟੁੱਟੀ ਨਾਲੀ ਦਿਖਾਉਂਦੇ ਹੋਏ। ਤਸਵੀਰ : ਬਲਬੀਰ ਸਿੰਘ ਜੋਸਨ 10-10-2026
ਮੱਲਾਂਵਾਲਾ, 9 ਅਕਤੂਬਰ (ਬਲਬੀਰ ਸਿੰਘ ਜੋਸਨ)-ਨਗਰ ਪੰਚਾਇਤ ਮੱਲਾਂਵਾਲਾ ਵਿਚ ਵਿਕਾਸ ਕਾਰਜਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਮੱਲਾਂਵਾਲਾ ਦੇ ਵਾਰਡ ਨੰਬਰ 12 ਦੇ ਵਸਨੀਕ ਜਨਕ ਰਾਜ ਮੋਂਗਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਮੂਹਰੇ ਲੰਘਦੀ ਨਾਲੀ ਪਿਛਲੇ ਕਰੀਬ 19 ਸਾਲਾਂ ਤੋਂ ਨਹੀਂ ਬਣਾਈ ਗਈ, ਜਿਸ ਕਾਰਨ ਨਾਲੀ ਦਾ ਪਾਣੀ ਉਨ੍ਹਾਂ ਦੇ ਘਰ ਦੀਆਂ ਨੀਂਹਾਂ ’ਚ ਪੈ ਰਿਹਾ ਹੈ, ਉੱਥੇ ਹੀ ਬਰਸਾਤ ਦੇ ਦਿਨਾਂ ਵਿਚ ਨਾਲੀ ਦਾ ਗੰਦਾ ਤੇ ਬਦਬੂਦਾਰ ਪਾਣੀ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਕਾਰਨ ਪਰਿਵਾਰ ਨੂੰ ਬਿਮਾਰੀਆਂ ਨੇ ਘੇਰ ਲਿਆ ਹੈ ਅਤੇ ਲੰਮੇ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਨਗਰ ਪੰਚਾਇਤ ਮੱਲਾਂਵਾਲਾ ਨੂੰ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਮਸਲੇ ਦਾ ਪੱਕਾ ਹੱਲ ਨਹੀਂ ਹੋ ਸਕਿਆ। ਜਨਕ ਰਾਜ ਮੋਂਗਾ ਨੇ ਦੱਸਿਆ ਕਿ ਇਹ ਨਾਲੀ ਨਗਰ ਪੰਚਾਇਤ ਮੱਲਾਂਵਾਲਾ ਬਣਨ ਤੋਂ ਪਹਿਲਾਂ ਗ੍ਰਾਮ ਪੰਚਾਇਤ ਦੇ ਸਰਪੰਚ ਗੁਰਚਰਨ ਸਿੰਘ ਭੁੱਲਰ ਦੇ ਸਮੇਂ ਦੌਰਾਨ ਬਣਾਈ ਗਈ ਸੀ। ਇਸ ਨੂੰ ਬਣਿਆਂ ਨੂੰ ਕਰੀਬ 19 ਸਾਲ ਬੀਤ ਚੁੱਕੇ ਹਨ ਤੇ ਇਹ ਨਾਲੀ ਬੁਰੀ ਤਰਾਂ ਟੁੱਟ ਚੁਕੀ ਹੋਣ ਕਾਰਨ ਨਵੇਂ ਸਿਰੇ ਤੋਂ ਉਸਾਰੀ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਦੇ ਸਮੇਂ ਵੀ ਇਸ ਨਾਲੀ ਨੂੰ ਕਾਗ਼ਜ਼ਾਂ ਵਿਚ ਬਣਾ ਦਿੱਤਾ ਗਿਆ ਹੈ ਪਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਜੇਕਰ ਘਰ ਨੂੰ ਇਸ ਗੰਦੇ ਪਾਣੀ ਦੇ ਕਾਰਨ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਨਗਰ ਪੰਚਾਇਤ ਮੱਲਾਂਵਾਲਾ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਐਸ.ਸੀ. ਆਈ.ਟੀ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24