11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਦਕੀ ਵਿਖੇ ਭਾਜਪਾ ਦੀ ਸੰਗਠਨਾਤਮਕ ਮੀਟਿੰਗ, ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਮੰਡਲ ਮੁੱਦਕੀ ਵਿਖੇ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਭਾਜਪਾ ਦੇ ਫ਼ਿਰੋਜ਼ਪੁਰ ਸਹਿ-ਇੰਚਾਰਜ ਵਿਜੇ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 11-10-2026
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਮੰਡਲ ਮੁੱਦਕੀ ਵਿਖੇ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਭਾਜਪਾ ਦੇ ਫ਼ਿਰੋਜ਼ਪੁਰ ਸਹਿ-ਇੰਚਾਰਜ ਵਿਜੇ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਪੇ੍ਰਰਿਤ ਕੀਤਾ। ਮੰਡਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਨੇ ਮੀਟਿੰਗ ਵਿਚ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਵਰਕਰਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸੁਰਜੀਤ ਸਿੰਘ ਸਦਰਦੀਨ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਭਾਜਪਾ, ਵਿਜੇ ਕੁਮਾਰ ਕੈਂਥ ਮੀਤ ਪ੍ਰਧਾਨ ਤੇ ਮੰਡਲ ਮੁੱਦਕੀ ਦੇ ਪ੍ਰਭਾਰੀ, ਹਰਿੰਦਰ ਸਿੰਘ ਕੁਲ ਜਨਰਲ ਸਕੱਤਰ ਫ਼ਿਰੋਜ਼ਪੁਰ, ਪਵਨ ਕੁਮਾਰ ਗਰਗ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ, ਡਾ. ਵਿਨੋਦ ਕੁਮਾਰ ਮੀਤ ਪ੍ਰਧਾਨ, ਰਾਜ ਕੁਮਾਰ ਚਾਵਲਾ ਜਨਰਲ ਸਕੱਤਰ, ਰਾਮ ਕੁਮਾਰ ਗਰਗ ਮੀਤ ਪ੍ਰਧਾਨ, ਇੰਦਰਜੀਤ ਕੌਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਮਹਿਲਾ ਮੋਰਚਾ, ਲਖਵਿੰਦਰ ਕੌਰ ਮੰਡਲ ਪ੍ਰਧਾਨ ਮਹਿਲਾ ਮੋਰਚਾ, ਰਾਜੇਸ਼ ਕੁਮਾਰ ਮਹਿਤਾ ਕੈਸ਼ੀਅਰ, ਸ਼ਮਸ਼ੇਰ ਸਿੰਘ ਸਕੱਤਰ, ਬਲਜਿੰਦਰ ਸਿੰਘ ਮੰਡਲ ਪ੍ਰਧਾਨ ਐੱਸ.ਸੀ. ਮੋਰਚਾ, ਗੁਰਿੰਦਰਪਾਲ ਸਿੰਘ ਮੰਡਲ ਪ੍ਰਧਾਨ ਓ.ਬੀ.ਸੀ. ਮੋਰਚਾ, ਸੁਖਵਿੰਦਰ ਸਿੰਘ ਭੁੱਲਰ ਮੰਡਲ ਪ੍ਰਧਾਨ ਯੁਵਾ ਮੋਰਚਾ, ਬਾਬਾ ਗੁਰਪਾਲ ਸਿੰਘ ਕਿਸਾਨ ਮੋਰਚਾ, ਗੁਰਜੀਤ ਸਿੰਘ ਚੰਦੜ ਸਕੱਤਰ, ਰੇਸ਼ਮ ਸਿੰਘ ਲੁਹਾਮ ਮੀਤ ਪ੍ਰਧਾਨ ਐੱਸ.ਸੀ. ਮੋਰਚਾ ਫ਼ਿਰੋਜ਼ਪੁਰ, ਮੰਗਤ ਪ੍ਰੀਤ ਸਿੰਘ ਸਕੱਤਰ, ਗੁਰਜੀਤ ਕੌਰ ਮੈਂਬਰ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰੱਖਤ ਵੱਢਣ ਤੇ ਧਮਕੀਆਂ ਦੇ ਦੋਸ਼, ਕਿਸਾਨ ਯੂਨੀਅਨ ਵਲੋਂ ਡੀ.ਐਸ.ਪੀ. ਨੂੰ ਮੰਗ ਪੱਤਰ ਅਗਲੀ ਖ਼ਬਰ ਦਾਣਾ ਮੰਡੀ ਮੱਖੂ ਅਧੀਨ ਪੈਂਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਜ਼ੋਰਾਂ ’ਤੇ- ਵਰਪਾਲ
Ad Position 24