11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 10 ਅਕਤੂਬਰ (ਸੁਖਵਿੰਦਰ ਸਿੰਘ)–ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹੈਰੋਇਨ ਵੇਚਣ ਦੇ ਆਦੀ ਦੱਸੇ ਜਾ ਰਹੇ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਸੁਖਵਿੰਦਰ ਸਿੰਘ)–ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹੈਰੋਇਨ ਵੇਚਣ ਦੇ ਆਦੀ ਦੱਸੇ ਜਾ ਰਹੇ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਰਨ ਪੁੱਤਰ ਕੈਸ਼ ਵਾਸੀ ਜਨਤਾ ਪ੍ਰੀਤ ਨਗਰ, ਥਾਣਾ ਸਿਟੀ ਫਿਰੋਜ਼ਪੁਰ, ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਮੁਖ਼ਬਰ ਨੇ ਦੱਸਿਆ ਕਿ ਉਕਤ ਨੌਜਵਾਨ ਰੇਲਵੇ ਸਟੇਸ਼ਨ ਨੇੜੇ ਫੂਡ ਸਪਲਾਈ ਦਫ਼ਤਰ ਕੋਲ ਬੈਠਾ ਹੈ ਤੇ ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਅਧਿਕਾਰੀ ਅਨੁਸਾਰ, ਸੂਚਨਾ ਭਰੋਸੇਯੋਗ ਹੋਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜੇ ਛਾਪੇਮਾਰੀ ਕੀਤੀ। ਇਸ ਦੌਰਾਨ ਉਕਤ ਨੌਜਵਾਨ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਚ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੱਖੂ ਇਲਾਕੇ ’ਚ ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਚਿੰਤਤ, ਕਾਲਾਬਾਜ਼ਾਰੀ ਰੋਕਣ ਲਈ ਪੁਖ਼ਤਾ ਪ੍ਰਬੰਧਾਂ ਦੀ ਮੰਗ ਅਗਲੀ ਖ਼ਬਰ ਦਰੱਖਤ ਵੱਢਣ ਤੇ ਧਮਕੀਆਂ ਦੇ ਦੋਸ਼, ਕਿਸਾਨ ਯੂਨੀਅਨ ਵਲੋਂ ਡੀ.ਐਸ.ਪੀ. ਨੂੰ ਮੰਗ ਪੱਤਰ
Ad Position 24