ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਮੈਗਾ ਪੀ.ਟੀ.ਐਮ. ਕਰਵਾਈ
ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ. ਟੀ.
ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ) ਕਰਵਾਈ ਗਈ। ਇਸੇ ਲੜੀ ਤਹਿਤ ਸਥਾਨਕ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਦੌਰਾਨ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵਲੋਂ ਮੀਟਿੰਗ ਵਿਚ ਪਹੁੰਚੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲੈਕਚਰਾਰ ਨਰਿੰਦਰ ਪਾਲ ਸਿੰਘ, ਅਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਡਾ.ਹਰਦੀਪ ਸਿੰਘ, ਪ੍ਰਵਿੰਦਰ ਸਿੰਘ ਆਦਿ ਹਾਜ਼ਰ ਸਨ।