ਸਰਬ ਭਾਰਤ ਨੌਜਵਾਨ ਸਭਾ ਨੇ ਜੰਤਰ ਮੰਤਰ ਪ੍ਰਦਰਸ਼ਨ ਦੀ ਹਮਾਇਤ ’ਚ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ
ਗੋਲੂ ਕਾ ਮੋੜ 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਵਿਚ ਐਸ. ਆਈ.
ਗੋਲੂ ਕਾ ਮੋੜ 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਵਿਚ ਐਸ.ਆਈ.ਆਰ. ਦੇ ਦੋਸ਼ੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਗੋਲੂ ਕਾ ਮੋੜ ਵਿਖੇ ਪੁਤਲਾ ਫੂਕਿਆ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਨੇ ਕੀਤੀ। ਇਸ ਮੌਕੇ ਗਵਰਨਰ ਸਿੰਘ, ਰਾਜ ਕੁਮਾਰ ਬਹਾਦਰ ਕੇ, ਬਾਜ਼ ਸਿੰਘ ਲਾੜੀਆਂ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਰੂਪੇ ਵਾਲਾ, ਵਿਕਰਮ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।