11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਾਸ ਐਂਡ ਬ੍ਰਾਊਨ ਸਕੂਲ ’ਚ ‘ਫੈਂਟੇਸੀਆ ਵੋਏਜ ਆਫ਼ ਵੰਡਰਜ਼’ ਤਹਿਤ ਵਿਸ਼ਵ ਸੱਭਿਆਚਾਰ ਦੀ ਝਲਕ ਦਿਖੀ

ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਫੈਂਟੇਸੀਆ ਵੋਏਜ ਆਫ਼ ਵੰਡਰਜ਼-ਏ ਪਾਸਪੋਰਟ ਟੂ ਜੌਏ’ ਤਹਿਤ ਸ਼ਾਨਦਾਰ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਸ਼ਨੂੰ ਭਗਵਾਨ ਰਾਏ ਬਹਾਦਰ ਆਡੀਟੋਰੀਅਮ ਵਿਚ ਹੋਏ ਇਸ ਸਮਾਗਮ ਦੌਰਾਨ ਨਰਸਰੀ ਤੋਂ ਪ੍ਰੈਪ-2 ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੀ ਸਭਿਆਚਾਰਕ ਵਿਰਾਸਤ ਨੂੰ ਪੇਸ਼ਕਾਰੀਆਂ ਰਾਹੀਂ ਦਰਸਾਇਆ।

Ad Position 21
No active advertisement
ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਫੈਂਟੇਸੀਆ ਵੋਏਜ ਆਫ਼ ਵੰਡਰਜ਼-ਏ ਪਾਸਪੋਰਟ ਟੂ ਜੌਏ’ ਤਹਿਤ ਸ਼ਾਨਦਾਰ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਸ਼ਨੂੰ ਭਗਵਾਨ ਰਾਏ ਬਹਾਦਰ ਆਡੀਟੋਰੀਅਮ ਵਿਚ ਹੋਏ ਇਸ ਸਮਾਗਮ ਦੌਰਾਨ ਨਰਸਰੀ ਤੋਂ ਪ੍ਰੈਪ-2 ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੀ ਸਭਿਆਚਾਰਕ ਵਿਰਾਸਤ ਨੂੰ ਪੇਸ਼ਕਾਰੀਆਂ ਰਾਹੀਂ ਦਰਸਾਇਆ। ਸਮਾਗਮ ਵਿਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਸਮੇਤ ਹੋਰ ਪਤਵੰਤੇ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਡੀ.ਸੀ.ਐੱਮ. ਗਰੁੱਪ ਦੀ ਸੀਨੀਅਰ ਡਾਇਰੈਕਟਰ ਅਕਾਦਮਿਕਸ ਡਾ. ਰਾਗਿਨੀ ਗੁਪਤਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤ ਜਗਾਉਣ ਤੇ ਸ੍ਰੀ ਕ੍ਰਿਸ਼ਨ ਵੰਦਨਾ ਨਾਲ ਹੋਈ। ਸਕੂਲ ਪ੍ਰਿੰਸੀਪਲ ਰੁਚੀ ਪਾਂਡੇ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਵਿਦਿਆਰਥੀਆਂ ਨੇ ਭਾਰਤ, ਜਾਪਾਨ, ਬ੍ਰਾਜ਼ੀਲ, ਅਮਰੀਕਾ, ਮਿਸਰ, ਅਫ਼ਰੀਕਾ ਅਤੇ ਬ੍ਰਿਟੇਨ ਦੀ ਸਭਿਆਚਾਰਕ ਝਲਕ ਪੇਸ਼ ਕੀਤੀ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ। ਵੱਖ-ਵੱਖ ਸ਼੍ਰੇਣੀਆਂ ਤਹਿਤ 100 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਕਰੀਅਰ ਕਾਊਂਸਲਿੰਗ ਦੀ ਉਪ-ਪ੍ਰਧਾਨ ਅੰਜੂ ਰਾਜਪੂਤ ਨੇ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਤਹਿਤ ਫੁੱਟਬਾਲ ਮੁਕਾਬਲਿਆਂ ਵਿਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ ਅਗਲੀ ਖ਼ਬਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਲੋਂ ਸਾਹਨੇਵਾਲ-ਮੁੰਡੀਆਮਪੱਕਮ ਦੇ ਵਿਚਕਾਰ ਪਾਰਸਲ ਕਾਰਗੋ ਐਕਸਪ੍ਰੈੱਸ ਟਰੇਨ ਦੀ ਸ਼ੁਰੂਆਤ
Ad Position 24