10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਮੀਟਿੰਗ ਉਪਰੰਤ ਡੀ.ਸੀ. ਦਫ਼ਤਰ ਵੱਲ ਕੀਤਾ ਜਾਵੇਗਾ ਰੋਸ ਮਾਰਚ - ਇਕਬਾਲ ਸਿੰਘ

ਫ਼ਿਰੋਜ਼ਪੁਰ,10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਵਿਚ ਹਰ ਹਾਕਮ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਐਲਾਨ ਤਾਂ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ 11-10-2026
ਫ਼ਿਰੋਜ਼ਪੁਰ,10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਵਿਚ ਹਰ ਹਾਕਮ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਐਲਾਨ ਤਾਂ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਸਮੇਤ ਕਈ ਮੀਟਿੰਗਾਂ ਵਿਚ ਪੀ.ਏ.ਡੀ.ਬੀ. ਬੈਂਕਾਂ ਵਿਚ ਵਨ ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ ਲਾਗੂ ਕਰਨ, ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕਰਨ, ਖਨੌਰੀ ਤੇ ਸ਼ੰਭੂ ਮੋਰਚਿਆਂ ਦੌਰਾਨ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਇਹ ਮੰਗਾਂ ਅਜੇ ਤੱਕ ਲਾਗੂ ਨਹੀਂ ਹੋਈਆਂ। ਇਕਬਾਲ ਸਿੰਘ ਨੇ ਦੋਸ਼ ਲਾਇਆ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ਨਾਲ ਪੁਲਸ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਫ਼ਰੀਦਕੋਟ ਵਿਖੇ ਕਿਸਾਨ ਆਗੂਆਂ ਨਾਲ ਕਥਿਤ ਕੁੱਟਮਾਰ ਤੇ ਗਾਲੀ-ਗਲੋਚ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਦਬਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੰਗਾਂ ਲਾਗੂ ਕਰਵਾਉਣ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕਰਨ ਲਈ 12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਬੀ.ਕੇ.ਯੂ. ਏਕਤਾ ਸਿੱਧੂਪੁਰ (ਡੱਲੇਵਾਲ) ਦੀ ਵਧਵੀਂ ਮੀਟਿੰਗ ਹੋਵੇਗੀ ਜਿਸ ਤੋਂ ਬਾਅਦ ਡੀ.ਸੀ. ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ
Ad Position 24