ਨਤੀਜਾ ਸ਼ਾਨਦਾਰ ਰਿਹਾ
ਜ਼ੀਰਾ,10 ਅਕਤੂਬਰ (ਰਜਨੀਸ਼ ਕਥੂਰੀਆ)- ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ-ਕਾਮ ਭਾਗ ਪਹਿਲਾ ਦੇ ਦੂਜੇ ਸਮੈਸਟਰ ਦੇ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੇਂਡੂ ਇਲਾਕਿਆਂ ਦੀ ਪ੍ਰਤਿਭਾ ਕਿਸੇ ਵੀ ਪੱਖੋਂ ਘੱਟ ਨਹੀਂ ਹੈ। ਸੰਸਥਾ ਦੇ ਡਾਇਰੈਕਟਰ ਡਾ.
ਜ਼ੀਰਾ,10 ਅਕਤੂਬਰ (ਰਜਨੀਸ਼ ਕਥੂਰੀਆ)- ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ-ਕਾਮ ਭਾਗ ਪਹਿਲਾ ਦੇ ਦੂਜੇ ਸਮੈਸਟਰ ਦੇ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੇਂਡੂ ਇਲਾਕਿਆਂ ਦੀ ਪ੍ਰਤਿਭਾ ਕਿਸੇ ਵੀ ਪੱਖੋਂ ਘੱਟ ਨਹੀਂ ਹੈ। ਸੰਸਥਾ ਦੇ ਡਾਇਰੈਕਟਰ ਡਾ.ਸੁਖਦੇਵ ਸਿੰਘ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪ੍ਰਭਜੋਤ ਕੌਰ 86 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਾਜਨ, ਸੁਖਦੀਪ ਕੌਰ, ਸੁਮਨਦੀਪ ਕੌਰ, ਅੰਜੂ 81. 2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸੁਮਨਪ੍ਰੀਤ ਕੌਰ 80 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਵੀਰਪਾਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਬੌਧਿਕ ਸਮਰੱਥਾ ਨਾਲ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਸਹਾਇਕ ਐਮ.ਡੀ. ਸਵਰਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਕੋਆਡੀਨੇਟਰ ਪ੍ਰੋਫੈਸਰ ਸੁਰੇਖਾ ਤੇ ਪ੍ਰੋਫੈਸਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਵਨੀਤਾ, ਰੋਮਨਪ੍ਰੀਤ ਕੌਰ, ਵਰਿੰਦਰ ਕੌਰ, ਤਰਸਿੰਦਰ ਕੌਰ, ਸਰੂਤੀ, ਮਨਮੀਤ ਕੌਰ, ਮਨਪ੍ਰੀਤ ਕੌਰ, ਸੁਮਨਜੀਤ ਕੌਰ ਆਦਿ ਹਾਜ਼ਰ ਸਨ।