11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੈਰ ਤੋਂ ਘਰ ਪਰਤ ਰਹੇ ਵਿਅਕਤੀ ’ਤੇ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼

ਫ਼ਿਰੋਜ਼ਪੁਰ, 11 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਲਚੀਆਂ ਕਦੀਮ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪਿਉ-ਪੁੱਤ ਸਮੇਤ ਚਾਰ ਨਾਮਜ਼ਦ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਫ਼ਿਰੋਜ਼ਪੁਰ, 11 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਲਚੀਆਂ ਕਦੀਮ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪਿਉ-ਪੁੱਤ ਸਮੇਤ ਚਾਰ ਨਾਮਜ਼ਦ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਹਿਲ ਪੁੱਤਰ ਜੀਤਾ ਵਾਸੀ ਪਿੰਡ ਖਲਚੀਆਂ ਕਦੀਮ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 23 ਸਤੰਬਰ, 2026 ਨੂੰ ਰਾਤ ਕਰੀਬ 11 ਵਜੇ ਉਹ ਬਾਹਰ ਸੈਰ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਦੇ ਵਾਲਮੀਕ ਮੰਦਰ ਨੇੜੇ ਪਹੁੰਚਿਆ ਤਾਂ ਕਥਿਤ ਤੌਰ ’ਤੇ ਮੁਲਜ਼ਮਾਂ ਨੇ ਇਕੱਠੇ ਹੋ ਕੇ ਆਪਣੇ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ ਤੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਹਮਲੇ ਪਿੱਛੇ ਪੁਰਾਣੀ ਰੰਜਿਸ਼ ਨੂੰ ਕਾਰਨ ਦੱਸਦਿਆਂ ਕਿਹਾ ਕਿ ਦੋ-ਤਿੰਨ ਦਿਨ ਪਹਿਲਾਂ ਉਸ ਦੀ ਮੁਲਜ਼ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ। ਇਸੇ ਰੰਜਿਸ਼ ਕਾਰਨ ਉਸ ’ਤੇ ਹਮਲਾ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਪੁਲਿਸ ਨੇ ਇਸ ਮਾਮਲੇ ਵਿਚ ਮਹਿੰਦਰ ਪੁੱਤਰ ਰਹਿਮਤ, ਕਰਮਵੀਰ ਉਰਫ਼ ਮਾਂਟੂ ਪੁੱਤਰ ਮਹਿੰਦਰ, ਅਮਰਵੀਰ ਪੁੱਤਰ ਰੂਪਾ ਤੇ ਰੂਪਾ ਪੁੱਤਰ ਗੁਲਾਮਾਂ ਸਮੇਤ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ਜਲ ਸੇਵਾ ’ਚ ਸਹਿਯੋਗ ਦੇਣ ਵਾਲੇ ਮੈਂਬਰ ਸਨਮਾਨਿਤ ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਅੱਜ
Ad Position 24