ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੂੰ ਮਿਲਿਆ ‘ਐਵਾਰਡ ਆਫ਼ ਐਕਸੀਲੈਂਸ’
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਹੋਣਹਾਰ ਖੇਡ ਪ੍ਰਸ਼ਾਸਕ ਤੇ ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੂੰ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਪਾਉਣ, ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਪ੍ਰਮੁੱਖ ‘ਐਵਾਰਡ ਆਫ਼ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ ਹੈ। ‘ਕਰ ਹਰ ਮੈਦਾਨ ਫ਼ਤਿਹ’ ਦੇ ਵਿਸ਼ੇਸ਼ ਮੰਚ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ।
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਹੋਣਹਾਰ ਖੇਡ ਪ੍ਰਸ਼ਾਸਕ ਤੇ ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੂੰ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਪਾਉਣ, ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਪ੍ਰਮੁੱਖ ‘ਐਵਾਰਡ ਆਫ਼ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ ਹੈ। ‘ਕਰ ਹਰ ਮੈਦਾਨ ਫ਼ਤਿਹ’ ਦੇ ਵਿਸ਼ੇਸ਼ ਮੰਚ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਰਨ ਗਿਲਹੋਤਰਾ ਦੇ ਖੇਡ ਖੇਤਰ ’ਚ ਦਿੱਤੇ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਗਿਲਹੋਤਰਾ ਨੂੰ ਹੋਰਨਾ ਸੰਸਥਾਵਾਂ ਵਿਚ ਵੀ ਅਗਵਾਈ ਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਮ-ਉਮਰ ਹੋਣ ਦੇ ਨਾਤੇ ਕਰਨ ਨੌਜਵਾਨਾਂ ਦੀਆਂ ਸਮੱਸਿਆਵਾਂ ਤੇ ਚੁਨੌਤੀਆਂ ਨੂੰ ਬਹੁਤ ਬਿਹਤਰ ਢੰਗ ਨਾਲ ਸਮਝ ਸਕਦੇ ਹਨ ਜਿਸ ਨਾਲ ਉਹ ਉਨ੍ਹਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੀ ਹਾਕੀ ’ਚ ਚੰਡੀਗੜ੍ਹ ਦੀ ਲੰਮੇ ਸਮੇਂ ਤੋਂ ਇਕ ਮਜ਼ਬੂਤ ਤੇ ਵੱਖਰੀ ਪਛਾਣ ਰਹੀ ਹੈ। ਸ਼ਹਿਰ ਦੇ ਅਣਗਿਣਤ ਖਿਡਾਰੀਆਂ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਕਰਨ ਗਿਲਹੋਤਰਾ ਨੂੰ ਮਿਲਿਆ ਇਹ ਵਿਸ਼ੇਸ਼ ਸਨਮਾਨ ਹਾਕੀ ਦੇ ਸਰਬਪੱਖੀ ਵਿਕਾਸ ਤੇ ਖੇਡ ਪ੍ਰਤਿਭਾਵਾਂ ਨੂੰ ਅੱਗੇ ਲਿਆਉਣ ਲਈ ਉਨ੍ਹਾਂ ਵਲੋਂ ਕੀਤੇ ਗਏ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ। ਆਸ ਪ੍ਰਗਟਾਈ ਜਾ ਰਹੀ ਹੈ ਕਿ ਇਸ ਪ੍ਰਾਪਤੀ ਨਾਲ ਸ਼ਹਿਰ ਦੇ ਉੱਭਰਦੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਵੱਡੀ ਪ੍ਰੇਰਨਾ ਮਿਲੇਗੀ।