ਸੜਕ ਹਾਦਸੇ ਵਿਚ ਔਰਤ ਦੀ ਮੌਤ, ਲੜਕਾ ਗੰਭੀਰ ਜ਼ਖ਼ਮੀ
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਫਿਰੋਜਪੁਰ ਫ਼ਾਜ਼ਿਲਕਾ ਮੁੱਖ ਮਾਰਗ ਤੇ ਸ਼ਾਮ ਨੂੰ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਰਮਜੀਤ ਕੌਰ ਵਾਸੀ ਪਿੰਡ ਪੀਰ ਕੇ ਹਾਲ ਆਬਾਦ ਸੋਢੇ ਵਾਲਾ ਫ਼ਿਰੋਜ਼ਪੁਰ ਆਪਣੇ ਲੜਕੇ ਜਸਕਰਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੇ ਸਨ ਕਿ ਪਿੰਡ ਭੂਰੇ ਕਲਾਂ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਏ।
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਫਿਰੋਜਪੁਰ ਫ਼ਾਜ਼ਿਲਕਾ ਮੁੱਖ ਮਾਰਗ ਤੇ ਸ਼ਾਮ ਨੂੰ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਰਮਜੀਤ ਕੌਰ ਵਾਸੀ ਪਿੰਡ ਪੀਰ ਕੇ ਹਾਲ ਆਬਾਦ ਸੋਢੇ ਵਾਲਾ ਫ਼ਿਰੋਜ਼ਪੁਰ ਆਪਣੇ ਲੜਕੇ ਜਸਕਰਨ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੇ ਸਨ ਕਿ ਪਿੰਡ ਭੂਰੇ ਕਲਾਂ ਨੇੜੇ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਪਰਮਜੀਤ ਕੌਰ ਦੀ ਮੌਕੋ ’ਤੇ ਮੌਤ ਹੋ ਗਈ। ਜਦਕਿ ਉਸ ਦਾ ਲੜਕਾ ਜਸਕਰਨ ਸਿੰਘ ਉਰਫ ਕਰਨ ਗੰਭੀਰ ਜਖਮੀ ਹੋ, ਰਾਹਗੀਰਾਂ ਦੁਆਰਾ 108 ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਸਕਰਨ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਮਮਦੋਟ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।