12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫ਼ੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦੀ ਬਹਾਲੀ ਫ਼ਿਰੋਜ਼ਪੁਰ ਲੋਕ ਲਹਿਰ ਦੀ ਜਿੱਤ, ਸਮਾਜਿਕ ਮੁੱਦਿਆਂ ’ਤੇ ਸੰਘਰਸ਼ ਰਹੇਗਾ ਜਾਰੀ - ਸਿੱਧੂ, ਅਰੋੜਾ

ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਬਹਾਲੀ ਅਤੇ ਫ਼ਿਰੋਜ਼ਪੁਰ ਵਿਚ ਮੁੜ ਤਾਇਨਾਤੀ ਤੋਂ ਬਾਅਦ ਐਤਵਾਰ ਸ਼ਾਮ ਨੂੰ ਭਾਈ ਮਰਦਾਨਾ ਯਾਦਗਾਰੀ ਹਾਲ ਵਿਚ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੀਟਿੰਗ ਕੀਤੀ ਗਈ। ਇਸ ਵਿਚ ਲੋਕ ਲਹਿਰ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ, ਸ਼ਹਿਰ ਵਾਸੀਆਂ, ਸਿਆਸੀ ਆਗੂਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪ ਮੁਹਾਰੇ ਸ਼ਮੂਲੀਅਤ ਕੀਤੀ।

Ad Position 21
No active advertisement
ਭਾਈ ਮਰਦਾਨਾ ਯਾਦਗਾਰੀ ਹਾਲ ਵਿਚ ਹੋਈ ਮੀਟਿੰਗ ਦੌਰਾਨ ਹਾਜ਼ਰ ਫ਼ਿਰੋਜ਼ਪੁਰ ਲੋਕ ਲਹਿਰ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਬਹਾਲੀ ਅਤੇ ਫ਼ਿਰੋਜ਼ਪੁਰ ਵਿਚ ਮੁੜ ਤਾਇਨਾਤੀ ਤੋਂ ਬਾਅਦ ਐਤਵਾਰ ਸ਼ਾਮ ਨੂੰ ਭਾਈ ਮਰਦਾਨਾ ਯਾਦਗਾਰੀ ਹਾਲ ਵਿਚ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਮੀਟਿੰਗ ਕੀਤੀ ਗਈ। ਇਸ ਵਿਚ ਲੋਕ ਲਹਿਰ ਦੇ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ, ਸ਼ਹਿਰ ਵਾਸੀਆਂ, ਸਿਆਸੀ ਆਗੂਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪ ਮੁਹਾਰੇ ਸ਼ਮੂਲੀਅਤ ਕੀਤੀ। ਇਸ ਮੌਕੇ ਅਭਿਨਵ ਖੋਸਲਾ ਦੀ ਬਹਾਲੀ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ ਅਤੇ ਸੰਘਰਸ਼ ਵਿਚ ਸਹਿਯੋਗ ਦੇਣ ਵਾਲਿਆਂ ਨੂੰ ਵਧਾਈ ਦਿੱਤੀ ਗਈ। ਮੀਟਿੰਗ ਦੌਰਾਨ ਫ਼ਿਰੋਜ਼ਪੁਰ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ, ਇਸ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਅਤੇ ਨਵੀਂ ਕਮੇਟੀ ਦੇ ਗਠਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਕਿਹਾ ਕਿ ਅਭਿਨਵ ਖੋਸਲਾ ਦੀ ਬਹਾਲੀ ਲਈ ਵੱਖ-ਵੱਖ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਇੱਕਜੁੱਟ ਹੋ ਕੇ ਸੰਘਰਸ਼ ਕੀਤਾ, ਜਿਸ ਦੇ ਸਿੱਟੇ ਵਜੋਂ ਇਹ ਸਫਲਤਾ ਮਿਲੀ। ਲੋਕ ਲਹਿਰ ਦੇ ਕਨਵੀਨਰ ਗੁਰਨਾਮ ਸਿੰਘ ਸਿੱਧੂ ਅਤੇ ਰੋਹਿਤ ਅਰੋੜਾ ਨੇ ਕਿਹਾ ਕਿ ਅਭਿਨਵ ਖੋਸਲਾ ਦੀ ਬਹਾਲੀ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦੀ ਨਹੀਂ, ਸਗੋਂ ਫ਼ਿਰੋਜ਼ਪੁਰ ਲੋਕ ਲਹਿਰ ਅਤੇ ਸਮੁੱਚੇ ਸ਼ਹਿਰ ਵਾਸੀਆਂ ਦੀ ਜਿੱਤ ਹੈ। ਕਨਵੀਨਰ ਸਿੱਧੂ ਨੇ ਕਿਹਾ ਕਿ ਫ਼ਿਰੋਜ਼ਪੁਰ ਲੋਕ ਲਹਿਰ ਭਵਿੱਖ ਵਿਚ ਵੀ ਸਮਾਜਿਕ ਮੁੱਦਿਆਂ ਨੂੰ ਲੈ ਕੇ ਸਰਗਰਮ ਰਹੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮੰਚ ’ਤੇ ਕੋਈ ਵੀ ਵਿਅਕਤੀ ਆਪਣਾ ਨਿੱਜੀ ਮਸਲਾ ਲੈ ਕੇ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ, ਮੱਲਾਂਵਾਲਾ ਦੀ ਅਨਾਜ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਘਾਟ ਅਗਲੀ ਖ਼ਬਰ ਰਾਮਲੀਲ੍ਹਾ ਸਾਡੀ ਸੰਸਕ੍ਰਿਤੀ ਦੀ ਪਛਾਣ - ਅਭਿਸ਼ੇਕ ਧਵਨ
Ad Position 24