12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਡੇਰਿਆਂ ਵਾਲੀ ਵਿਚ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਲਾਕੇ ਨੂੰ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟ ਇਲਾਕਿਆਂ ਵਿਚ ਸ਼ਾਮਲ ਮੰਨਦਿਆਂ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਇੱਥੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

Ad Position 21
No active advertisement
ਪਿੰਡ ਵਾਸੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਡੀ. ਐਸ. ਪੀ. ਬਿਟਨ ਕੁਮਾਰ। ਤਸਵੀਰ-ਕਪਿਲ ਕੰਧਾਰੀ 13-10-2026
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਡੇਰਿਆਂ ਵਾਲੀ ਵਿਚ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਲਾਕੇ ਨੂੰ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟ ਇਲਾਕਿਆਂ ਵਿਚ ਸ਼ਾਮਲ ਮੰਨਦਿਆਂ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਇੱਥੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ, ਡੀ.ਐੱਸ.ਪੀ. ਫ਼ਿਰੋਜ਼ਪੁਰ ਬਿਟਨ ਕੁਮਾਰ, ਥਾਣਾ ਮੁਖੀ ਜਤਿੰਦਰ ਸਿੰਘ, ਏ.ਐੱਸ.ਆਈ. ਰਕੇਸ਼ ਕੁਮਾਰ ਹਾਂਡਾ, ਬੀ.ਪੀ.ਈ.ਓ. ਗੁਰਮੀਤ ਸਿੰਘ, ਸੰਦੀਪ ਕੰਬੋਜ, ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਇਕਬਾਲ ਟੋਰੀ, ਰੀਡਰ ਵਿਜੇ ਕੁਮਾਰ, ਰੀਡਰ ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਜਾਗਰੂਕਤਾ ਮੁਹਿੰਮ ਦੌਰਾਨ ਅਧਿਕਾਰੀਆਂ ਨੇ ਬਸਤੀ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਉਸ ਦਾ ਪਰਿਵਾਰ ਤੇ ਸਮੁੱਚਾ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਇਹ ਧੰਦਾ ਤੁਰੰਤ ਬੰਦ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਇਲਾਕੇ ਵਿਚ ਨਸ਼ਿਆਂ ਦੀ ਵਿਕਰੀ ਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿਚ ਕਥਿਤ ਤੌਰ ’ਤੇ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਨਸ਼ਿਆਂ ਦੀ ਵਿਕਰੀ ਨਾਲ ਸਬੰਧਿਤ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ। ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸਰਕਾਰੀ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ, ਮੱਲਾਂਵਾਲਾ ਦੀ ਅਨਾਜ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਘਾਟ
Ad Position 24