ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਲਈ ਨਹੀਂ ਪੰਜਾਬ ਸੁਰੱਖਿਅਤ -ਕਿਸਾਨ ਆਗੂ
ਮੱਖੂ,13 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਮੱਖੂ ਨੇ ਜਾਰੀ ਪੈ੍ਸ ਨੋਟ ਰਾਹੀਂ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ’ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਕ ਹੋਰ ਆਵਾਜ਼ ਜੋ ਸਿਸਟਮ ਅਤੇ ਨਸ਼ੇ ਦੇ ਖ਼ਿਲਾਫ਼ ਬੋਲਦੀ ਸੀ ਬੰਦ ਹੋ ਗਈ, ਅੱਜ ਨਸ਼ਾ ਘਰ ਘਰ ਪਹੁੰਚ ਚੁੱਕਾ ਹੈ।
ਮੱਖੂ,13 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਮੱਖੂ ਨੇ ਜਾਰੀ ਪੈ੍ਸ ਨੋਟ ਰਾਹੀਂ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ’ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਕ ਹੋਰ ਆਵਾਜ਼ ਜੋ ਸਿਸਟਮ ਅਤੇ ਨਸ਼ੇ ਦੇ ਖ਼ਿਲਾਫ਼ ਬੋਲਦੀ ਸੀ ਬੰਦ ਹੋ ਗਈ, ਅੱਜ ਨਸ਼ਾ ਘਰ ਘਰ ਪਹੁੰਚ ਚੁੱਕਾ ਹੈ। 50% ਬੱਚੇ ਵਿਦੇਸ਼ਾਂ ਵਿਚ ਜਾ ਚੁੱਕੇ ਹਨ ਅਤੇ ਰਹਿੰਦੇ ਨਸ਼ੇ ਕਰਕੇ ਸਿਵਿਆਂ ਦੇ ਰਾਹੇ ਪੈ ਰਹੇ ਹਨ ਜੇਕਰ ਕੋਈ ਆਵਾਜ਼ ਚੁੱਕਦਾ ਹੈ ਤਾਂ ਤਸਕਰਾਂ ਵਲੋਂ ਮਾਰ ਦਿੱਤਾ ਜਾਂਦਾ ਹੈ। ਜੇਕਰ ਕੋਈ ਸਰਕਾਰ ਦਾ ਵਿਰੋਧ ਕਰਦਾ ਹੈ ਤਾਂ ਉਸ ’ਤੇ ਪੰਜਾਬ ਪੁਲਸ ਕੁੱਟ ਮਾਰ ਕਰਦੀ ਹੈ ਅਤੇ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ । ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਰਫ਼ ਆਪਣੀਆਂ ਵੋਟਾਂ ਦਾ ਪਈ ਹੈ ਪਰ ਪੰਜਾਬ ਦੇ ਅਸਲ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬਿੱਟੂ,ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਮੱਖੂ, ਜ਼ਿਲ੍ਹਾ ਸਕੱਤਰ ਗੁਰਜੀਤ ਸਿੰਘ ਜੋਗੇ ਵਾਲਾ , ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਜ਼ਿਲ੍ਹਾ ਖ਼ਜ਼ਾਨਚੀ ਰਵਿੰਦਰ ਸਿੰਘ ਆਦਿ ਹਾਜ਼ਰ ਸਨ।