14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਵਲੋਂ ਪੰਡੋਰੀ ਖੱਤਰੀਆਂ ਦੇ ਸਰਕਾਰੀ ਸਕੂਲ ’ਚ ਸਵੱਛਤਾ ਅਤੇ ਗ੍ਰੀਨ ਦੀਵਾਲੀ ਸੰਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ. ਜੀ.

Ad Position 21
No active advertisement
ਪੰਡੋਰੀ ਖੱਤਰੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਵਲੋਂ ਲਗਾਏ ਗਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਮੁੱਖ ਬੁਲਾਰੇ ਅਤੇ ਸਕੂਲ ਸਟਾਫ਼। ਤਸਵੀਰ-ਪ੍ਰਤਾਪ ਸਿੰਘ ਹੀਰਾ 14-10-2026
ਜ਼ੀਰਾ, 13 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਵਲੋਂ ਸਮਾਜ ਸੇਵੀ ਮੁਹਿੰਮ ਤਹਿਤ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਨ ਨੂੰ ਸਮਰਪਿਤ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਕੂਲ ਦੇ ਮੁੱਖ ਅਧਿਆਪਕ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸੇਵਾਮੁਕਤ ਨਰਿੰਦਰ ਸਿੰਘ ਨੇ ਕਿਹਾ ਕਿ ਸਫ਼ਾਈ ਸਿਰਫ਼ ਰੋਜ਼ਾਨਾ ਆਦਤ ਹੀ ਨਹੀਂ, ਸਗੋਂ ਤੰਦਰੁਸਤ ਜੀਵਨ ਦੀ ਬੁਨਿਆਦ ਹੈ। ਆਲੇ-ਦੁਆਲੇ ਨੂੰ ਸਾਫ਼ ਰੱਖਣ ਨਾਲ ਜਿੱਥੇ ਕੁਦਰਤੀ ਵਾਤਾਵਰਨ ਸ਼ੁੱਧ ਰਹਿੰਦਾ ਹੈ। ਉੱਥੇ ਹੀ ਮਨੁੱਖ ਅਤੇ ਜੀਵ-ਜੰਤੂ ਭਿਆਨਕ ਬਿਮਾਰੀਆਂ ਤੋਂ ਬਚ ਕੇ ਨਿਰੋਗ ਜੀਵਨ ਜਿਊਂ ਸਕਦੇ ਹਨ। ਇਸ ਮੌਕੇ ਉੱਘੇ ਸਮਾਜ ਸੇਵੀ ਅਨਿਲ ਬਜਾਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਫ਼ਾਈ ਪ੍ਰਤੀ ਜਾਗਰੂਕਤਾ ਸਾਡੀ ਰੋਜ਼ਮੱਰਾ ਦੀ ਸੋਚ ਦਾ ਸੁਭਾਵਿਕ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਮਨੁੱਖੀ ਸਿਹਤ ਅਤੇ ਆਰਥਿਕਤਾ ਦੋਵਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਸਾਫ਼-ਸਫ਼ਾਈ ਰੱਖਣ ਨਾਲ ਇਲਾਜਾਂ ’ਤੇ ਖ਼ਰਚ ਹੋਣ ਵਾਲੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਦਿਆਂ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਖ਼ੁਦ ਚੁੱਕਣ ਲਈ ਪ੍ਰੇਰਿਤ ਕੀਤਾ। ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਸੰਸਥਾ ਦੇ ਆਗੂ ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪੱਖੀ ‘ਗ੍ਰੀਨ ਅਤੇ ਕਲੀਨ ਦੀਵਾਲੀ’ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ਪ੍ਰਦੂਸ਼ਣ ਤੋਂ ਬਚਾਅ ਲਈ ਪਟਾਕੇ ਨਾ ਚਲਾਏ ਜਾਣ ਅਤੇ ਬਾਜ਼ਾਰੂ ਮਿਲਾਵਟੀ ਮਿਠਾਈਆਂ ਤੋਂ ਪਰਹੇਜ਼ ਕਰਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਈ ਜਾਵੇ। ਇਸ ਮੌਕੇ ਵਿਦਿਆਰਥੀਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਸਹੁੰ ਵੀ ਚੁਕਾਈ ਗਈ। ਅੰਤ ਵਿਚ ਮੁੱਖ ਅਧਿਆਪਕ ਜਸਪ੍ਰੀਤ ਸਿੰਘ ਨੇ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜੀਤ ਸਿੰਘ ਵਧਵਾ, ਸਕੂਲ ਅਧਿਆਪਕ ਨਿਰਵੈਰ ਸਿੰਘ, ਅਸ਼ੋਕ ਕੁਮਾਰ, ਕੰਵਰਪ੍ਰੀਤ ਸਿੰਘ, ਗੁਰਵੀਰ ਕੌਰ, ਸੁਖਰਾਜ ਕੌਰ, ਅੰਮ੍ਰਿਤਪਾਲ ਕੌਰ, ਰੇਖਾ ਰਾਣੀ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੈਰਾਡਾਈਜ਼ ਸਕੂਲ ਵਿਖੇ ਕਰੀਅਰ ਕੌਂਸਲਿੰਗ ਸੈਮੀਨਾਰ ਅਗਲੀ ਖ਼ਬਰ ਦੁਸਹਿਰੇ ਵਾਲੀ ਜਗ੍ਹਾ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪਾਂ ਦੀ ਨੇੜਤਾ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਉੱਠੇ ਸਵਾਲ
Ad Position 24